ਸਰਕਾਰ ਨੇ 27 ਜਨਵਰੀ ਨੂੰ ਪੰਜਾਬ ਭਰ ਦੇ ਸਕੂਲਾਂ ’ਚ ਛੁੱਟੀ ਦਾ ਐਲਾਨ ਕਰਨ ਦਾ ਕੀਤਾ ਫ਼ੈਸਲਾ

ਪੰਜਾਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਾਰੇ ਸਕੂਲਾਂ ਵਿੱਚ ਇੱਕ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਹ ਐਲਾਨ ਉਨ੍ਹਾਂ ਨੇ ਅੱਜ, 26 ਜਨਵਰੀ ਨੂੰ ਹੁਸ਼ਿਆਰਪੁਰ ਵਿੱਚ ਗਣਤੰਤਰ ਦਿਵਸ ਦੇ ਮੌਕੇ ’ਤੇ ਝੰਡਾ ਲਹਿਰਾਉਣ ਤੋਂ ਬਾਅਦ ਕੀਤਾ।ਮੁੱਖ ਮੰਤਰੀ ਮਾਨ ਨੇ ਕਿਹਾ ਕਿ ਗਣਤੰਤਰ ਦਿਵਸ ਦੇ ਜਸ਼ਨ ਨੂੰ ਸਫਲ ਬਣਾਉਣ ਲਈ ਸਕੂਲੀ ਬੱਚਿਆਂ ਅਤੇ ਅਧਿਆਪਕਾਂ ਨੇ  ਸਖ਼ਤ ਮਿਹਨਤ ਕੀਤੀ ਹੈ। ਉਨ੍ਹਾਂ ਦੀ ਸਖ਼ਤ ਮਿਹਨਤ ਦੀ ਕਦਰ ਕਰਦੇ ਹੋਏ, ਸਰਕਾਰ ਨੇ 27 ਜਨਵਰੀ ਨੂੰ ਪੰਜਾਬ ਭਰ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰਨ ਦਾ ਫੈਸਲਾ ਕੀਤਾ ਹੈ। ਹੁਣ, ਸੂਬੇ ਦੇ ਸਾਰੇ ਸਕੂਲ 28 ਜਨਵਰੀ ਤੋਂ ਦੁਬਾਰਾ ਖੁੱਲ੍ਹਣਗੇ।