ਬੈਂਕਾਕ ਤੋਂ 12,400 ਕਿਲੋਗ੍ਰਾਮ ਹਾਈਡ੍ਰੋਪੋਨਿਕ ਗਾਂਜੇ ਸਮੇਤ ਚਾਰ ਯਾਤਰੀ ਗ੍ਰਿਫ਼ਤਾਰ
ਲੁਧਿਆਣਾ: ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਖ਼ਿਲਾਫ਼ ਇੱਕ ਵੱਡੀ ਕਾਰਵਾਈ ਕਰਦਿਆਂ, ਅਹਿਮਦਾਬਾਦ ਦੇ ਕਸਟਮ ਵਿਭਾਗ ਦੀ ਏਅਰ ਇੰਟੈਲੀਜੈਂਸ ਯੂਨਿਟ ਦੇ ਅਧਿਕਾਰੀਆਂ ਨੇ ਸਰਦਾਰ ਵੱਲਭਭਾਈ ਪਟੇਲ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ 12,400 ਕਿਲੋਗ੍ਰਾਮ ਹਾਈਡ੍ਰੋਪੋਨਿਕ ਗਾਂਜਾ ਜ਼ਬਤ ਕਰ ਚਾਰ ਯਾਤਰੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।ਖਾਸ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦੇ ਹੋਏ, ਏ.ਆਈ.ਯੂ. ਅਧਿਕਾਰੀਆਂ ਨੇ ਚਾਰ ਭਾਰਤੀ ਨਾਗਰਿਕਾਂ ਨੂੰ ਰੋਕਿਆ ਜੋ ਬੈਂਕਾਕ (ਥਾਈਲੈਂਡ) ਤੋਂ ਕੁਆਲਾਲੰਪੁਰ ਰਾਹੀਂ ਅਹਿਮਦਾਬਾਦ ਪਹੁੰਚੇ ਸਨ। ਇਹ ਯਾਤਰੀ ਮਲੇਸ਼ੀਆ ਏਅਰਲਾਈਨਜ਼ ਦੀ ਉਡਾਣ MH-208 ‘ਤੇ ਪਹੁੰਚੇ ਸਨ। ਗ੍ਰਿਫ਼ਤਾਰ ਕੀਤੇ ਗਏ ਯਾਤਰੀਆਂ ਵਿੱਚੋਂ ਤਿੰਨ ਦੀ ਪਛਾਣ ਜਲੰਧਰ (ਪੰਜਾਬ) ਅਤੇ ਇੱਕ ਵਡੋਦਰਾ (ਗੁਜਰਾਤ) ਦੇ ਨਿਵਾਸੀ ਵਜੋਂ ਹੋਈ ਹੈ।ਨਿੱਜੀ ਅਤੇ ਸਾਮਾਨ ਦੀ ਤਲਾਸ਼ੀ ਦੌਰਾਨ, ਯਾਤਰੀਆਂ ਦੇ ਬੈਗਾਂ ਵਿੱਚ ਛੁਪਾਇਆ ਗਿਆ ਸ਼ੱਕੀ ਹਰਾ ਪਦਾਰਥ ਬਰਾਮਦ ਕੀਤਾ ਗਿਆ। ਮੁੱਢਲੀ ਜਾਂਚ ਵਿੱਚ ਇਹ ਪਦਾਰਥ ਭੰਗ ਹੋਣ ਦਾ ਖੁਲਾਸਾ ਹੋਇਆ। ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਦਾ ਕੁੱਲ ਭਾਰ 12,402 ਗ੍ਰਾਮ ਦਰਜ ਕੀਤਾ ਗਿਆ। ਮਾਮਲੇ ਵਿੱਚ ਹੋਰ ਜਾਂਚ ਜਾਰੀ ਹੈ ਅਤੇ ਅੰਤਰਰਾਸ਼ਟਰੀ ਤਸਕਰੀ ਨੈੱਟਵਰਕ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
SikhDiary