ਕੰਗਨਾ ਰਣੌਤ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਬਠਿੰਡਾ ਅਦਾਲਤ ‘ਚ ਹੋਣਗੇ ਪੇਸ਼
ਬਠਿੰਡਾ: ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਅੱਜ ਮਾਣਹਾਨੀ ਦੇ ਮਾਮਲੇ ਵਿੱਚ ਬਠਿੰਡਾ ਦੀ ਇੱਕ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਣਗੇ। ਉਨ੍ਹਾਂ ਦੇ ਪਾਸਪੋਰਟ ਨੂੰ ਜ਼ਬਤ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਅਦਾਲਤ ਵਿੱਚ ਸੁਣਵਾਈ ਕੀਤੀ ਜਾਵੇਗੀ।ਦੱਸਣਯੋਗ ਹੈ ਕਿ ਇਹ ਮਾਮਲਾ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਇੱਕ ਬਜ਼ੁਰਗ ਔਰਤ ਮਹਿੰਦਰ ਕੌਰ ਬਾਰੇ ਕੰਗਨਾ ਰਣੌਤ ਦੀਆਂ ਟਿੱਪਣੀਆਂ ਨਾਲ ਸਬੰਧਤ ਹੈ। ਵਿਵਾਦਪੂਰਨ ਟਿੱਪਣੀਆਂ ਤੋਂ ਬਾਅਦ, ਇੱਕ ਸੋਸ਼ਲ ਮੀਡੀਆ ਪੋਸਟ ਦੇ ਆਧਾਰ ‘ਤੇ ਉਨ੍ਹਾਂ ਵਿਰੁੱਧ ਮਾਣਹਾਨੀ ਦੀ ਸ਼ਿਕਾਇਤ ਦਰਜ ਕੀਤੀ ਗਈ ਸੀ।
SikhDiary