ਸਰਹੱਦ ਪਾਰ ਤਸਕਰੀ ਨੈੱਟਵਰਕ ਦਾ ਹੋਇਆ ਪਰਦਾਫਾਸ਼
ਪੰਜਾਬ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਵਿਰੁੱਧ ਵੱਡੀ ਕਾਰਵਾਈ ਸ਼ੁਰੂ ਕੀਤੀ ਹੈ, ਜਿਸ ਨਾਲ ਸਰਹੱਦ ਪਾਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਹੋਇਆ ਹੈ। ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ, ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਤੋਂ 1.5 ਕਿਲੋ ਹੈਰੋਇਨ, ਦੋ ਆਧੁਨਿਕ ਪਿਸਤੌਲ (ਇੱਕ 9 ਐਮ.ਐਮ ਅਤੇ ਇੱਕ .30 ਬੋਰ), 34 ਜ਼ਿੰਦਾ ਕਾਰਤੂਸ ਅਤੇ ਲਗਭਗ 1.98 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ ਸਥਿਤ ਤਸਕਰਾਂ ਅਤੇ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ਦੇ ਨਿਰਦੇਸ਼ਾਂ ‘ਤੇ, ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਖਰੀਦ ਕੇ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਸਪਲਾਈ ਕੀਤੀ ਜਾਂਦੀ ਸੀ। ਇਸ ਸਬੰਧੀ ਅੰਮ੍ਰਿਤਸਰ ਦੇ ਸਿਵਲ ਲਾਈਨਜ਼ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਹੁਣ ਇਸ ਨੈੱਟਵਰਕ ਦੇ ਅੱਗੇ ਅਤੇ ਪਿੱਛੇ ਲੰਿਕਾਂ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸੂਬੇ ਵਿੱਚ ਸ਼ਾਂਤੀ ਅਤੇ ਸੁਰੱਖਿਆ ਬਣਾਈ ਰੱਖਣ ਲਈ ਸੰਗਠਿਤ ਅਪਰਾਧ ਅਤੇ ਤਸਕਰੀ ਨੈੱਟਵਰਕ ਵਿਰੁੱਧ ਮੁਹਿੰਮ ਸਖ਼ਤੀ ਨਾਲ ਜਾਰੀ ਰਹੇਗੀ।
SikhDiary