ਫਾਜ਼ਿਲਕਾ ਦੀ ਪੁਲਿਸ ਨੇ ਪਾਕਿਸਤਾਨੀ ਤਸਕਰਾਂ ਨਾਲ ਸੰਪਰਕ ਕਰਨ ਵਾਲੇ ਨੂੰ ਕੀਤਾ ਗ੍ਰਿਫ਼ਤਾਰ
ਫਾਜ਼ਿਲਕਾ: ਥਾਣਾ ਸਦਰ ਫਾਜ਼ਿਲਕਾ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ ਪਾਕਿਸਤਾਨੀ ਤਸਕਰਾਂ ਨਾਲ ਫ਼ੋਨ ‘ਤੇ ਗੱਲ ਕਰਕੇ ਹੈਰੋਇਨ ਮੰਗਵਾਉਣ ਅਤੇ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਨੂੰ ਇੱਕ ਮੁਖਬਰ ਨੇ ਸੂਚਨਾ ਦਿੱਤੀ ਸੀ ਕਿ ਪਿੰਡ ਮਹਾਤਮ ਨਗਰ ਦਾ ਰਹਿਣ ਵਾਲਾ ਰਾਜ ਸਿੰਘ ਫ਼ੋਨ ‘ਤੇ ਪਾਕਿਸਤਾਨੀ ਤਸਕਰਾਂ ਨਾਲ ਗੱਲ ਕਰਦਾ ਹੈ।ਕਾਨਵਾਲੀ ਪੁਲ ਬੰਨ੍ਹ ‘ਤੇ ਬੈਠਾ ਉਹ ਪਾਕਿਸਤਾਨੀ ਤਸਕਰਾਂ ਨਾਲ ਫ਼ੋਨ ‘ਤੇ ਗੱਲ ਕਰਕੇ ਹੈਰੋਇਨ ਮੰਗਵਾ ਰਿਹਾ ਹੈ । ਪੁਲਿਸ ਨੇ ਉਸਨੂੰ ਦੋ ਮੋਬਾਈਲ ਫ਼ੋਨਾਂ ਸਮੇਤ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
SikhDiary