ਜਲੰਧਰ ਸ਼ਹਿਰ ’ਚ ਥਾਣਾ 3 ਦੇ ਸਾਹਮਣੇ ਸਥਿਤ ਤਾਜ ਪੇਟ ਸ਼ਾਪ ’ਚ ਲੱਗੀ ਭਿਆਨਕ ਅੱਗ

ਜਲੰਧਰ : ਥਾਣਾ 3 ਦੇ ਸਾਹਮਣੇ ਅੱਜ ਸਵੇਰੇ ਤਾਜ ਪੇਟ ਸ਼ਾਪ ਵਿੱਚ ਅੱਗ ਲੱਗ ਗਈ। ਇਸ ਘਟਨਾ ਨੂੰ ਲੈ ਕੇ ਲੋਕਾਂ ਵਿੱਚ ਹੜਕੰਪ ਮਚ ਗਿਆ। ਜਿਸ ਤੋਂ ਬਾਅਦ ਲੋਕਾਂ ਨੇ ਤੁਰੰਤ ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ। ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ ਵੱਲੋਂ ਸਖ਼ਤ ਮਿਹਨਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਹਰਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਦੁਕਾਨ ਵਿੱਚ ਸਾਰਟ ਸਰਕਟ ਦੇ ਕਾਰਨ ਅੱਗ ਲੱਗੀ ਹੈ।ਇਹ ਘਟਨਾ ਸਵੇਰੇ 7 ਵਜੇ ਵਾਪਰੀ ਹੈ, ਜਿਸ ਤੋਂ ਬਾਅਦ ਉੱਥੋਂ ਲੰਘ ਰਹੇ ਲੋਕਾਂ ਨੇ ਉਨ੍ਹਾਂ ਨੂੰ ਸੂਚਿਤ ਦਿੱਤੀ। ਹਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਘਰ ਦੁਕਾਨ ਦੇ ਉੱਪਰ ਸਥਿਤ ਹੈ। ਉਹ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਪੁਲਿਸ ਸਟੇਸ਼ਨ 3 ਅਤੇ ਫਾਇਰ ਵਿਭਾਗ ਦੇ ਕਰਮਚਾਰੀਆਂ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਇਸ ਘਟਨਾ ਵਿੱਚ ਦੁਕਾਨ ਦਾ 90 ਪ੍ਰਤੀਸ਼ਤ ਸਾਮਾਨ ਸੜ ਗਿਆ।ਦੂਜੇ ਪਾਸੇ, ਫਾਇਰ ਵਿਭਾਗ ਦੇ ਕਰਮਚਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਪੁਲਿਸ ਸਟੇਸ਼ਨ ਦੇ ਸਾਹਮਣੇ ਪੇਟ ਸ਼ਾਪ ’ਚ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਅਤੇ ਇੱਕ ਗੱਡੀ ਦੀ ਮਦਦ ਨਾਲ ਅੱਗ ’ਤੇ ਕਾਬੂ ਪਾ ਲਿਆ। ਫਾਇਰ ਵਿਭਾਗ ਦੇ ਇੱਕ ਅਧਿਕਾਰੀ ਦੇ ਅਨੁਸਾਰ, ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਹੈ। ਅਧਿਕਾਰੀ ਨੇ ਦੱਸਿਆ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਹਾਲਾਂਕਿ ਦੁਕਾਨ ਦਾ ਬਹੁਤ ਸਾਰਾ ਸਮਾਨ ਤਬਾਹ ਹੋ ਗਿਆ।