ਫੋਰੈਂਸਿਕ ਜਾਂਚ ਲਈ ਭੇਜਿਆ ਗਿਆ ਮੁੱਖ ਮੰਤਰੀ ਭਗਵੰਤ ਮਾਨ ਦਾ ਇੱਕ ਕਥਿਤ ਇਤਰਾਜ਼ਯੋਗ ਵੀਡੀਓ

ਅੰਮ੍ਰਿਤਸਰ: ਅਕਾਲ ਤਖ਼ਤ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਹੁਕਮਾਂ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਇੱਕ ਕਥਿਤ ਇਤਰਾਜ਼ਯੋਗ ਵੀਡੀਓ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਹੈ।ਸੂਤਰਾਂ ਅਨੁਸਾਰ, ਵਾਇਰਲ ਵੀਡੀਓ ਨੂੰ ਤਕਨੀਕੀ ਜਾਂਚ ਲਈ ਭੇਜਿਆ ਗਿਆ ਹੈ ਤਾਂ ਜੋ ਇਹ ਸ਼ਪਸੱਟ ਕੀਤਾ ਜਾ ਸਕੇ ਕਿ ਵੀਡੀਓ ਅਸਲੀ ਹੈ ਜਾਂ ਇਸ ਵਿੱਚ ਕਿਸੇ ਪ੍ਰਕਾਰ ਦੀ ਛੇੜਛਾੜ ਕੀਤੀ ਗਈ ਹੈ । ਦੱਸਿਆ ਜਾ ਰਿਹਾ ਹੈ ਕਿ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋਈ ਸੀ , ਜਿਸ ਤੋਂ ਬਾਅਦ ਇਸਦੀ ਪ੍ਰਮਾਣਿਕਤਾ ‘ਤੇ ਸਵਾਲ ਖੜ੍ਹੇ ਹੋਣ ਲੱਗ ਗਏ ਸਨ।ਕੀ ਹੈ ਮਾਮਲਾ ? ਅਕਾਲ ਤਖ਼ਤ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ 5 ਜਨਵਰੀ ਨੂੰ ਇੱਕ ਇਤਰਾਜ਼ਯੋਗ ਵੀਡੀਓ ਅਤੇ ਗੋਲਕ ਸਮੇਤ ਸਿੱਖ ਮੁੱਦਿਆਂ ‘ਤੇ ਦਿੱਤੇ ਬਿਆਨਾਂ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਤਲਬ ਕੀਤਾ ਸੀ। ਇਸ ਤੋਂ ਬਾਅਦ, ਮੁੱਖ ਮੰਤਰੀ ਮਾਨ 15 ਜਨਵਰੀ ਨੂੰ ਨੰਗੇ ਪੈਰੀਂ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ।ਇਸ ਦੌਰਾਨ, ਮੁੱਖ ਮੰਤਰੀ ਮਾਨ ਨੇ ਦੋਸ਼ ਲਗਾਇਆ ਸੀ ਕਿ ਉਨ੍ਹਾਂ ਦੇ ਰਾਜਨੀਤਿਕ ਵਿਰੋਧੀਆਂ ਨੇ ਉਨ੍ਹਾਂ ਨੂੰ ਬਦਨਾਮ ਕਰਨ ਅਤੇ ਸਿੱਖ ਪਰੰਪਰਾਵਾਂ ਬਾਰੇ ਵਿਵਾਦ ਪੈਦਾ ਕਰਨ ਲਈ ਇੱਕ ਨਕਲੀ ਏ.ਆਈ-ਤਿਆਰ ਕੀਤੀ ਵੀਡੀਓ ਪ੍ਰਸਾਰਿਤ ਕੀਤੀ ਹੈ। ਉਨ੍ਹਾਂ ਨੇ ਇਹ ਦਾਅਵਾ ਅਕਾਲ ਤਖ਼ਤ ਸਕੱਤਰੇਤ ਨੂੰ ਆਪਣਾ ਸਪੱਸ਼ਟੀਕਰਨ ਪੇਸ਼ ਕਰਦੇ ਹੋਏ ਕੀਤਾ, ਜਿਸ ਤੋਂ ਬਾਅਦ ਵੀਡੀਓ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਗਿਆ ਹੈ।