ਸੀਨੀਅਰ ਕਾਂਗਰਸੀ ਨੇਤਾ ਸੁੰਦਰ ਸ਼ਿਆਮ ਅਰੋੜਾ ਦੇ ਘਰ ‘ਤੇ ਈ.ਡੀ ਨੇ ਮਾਰਿਆ ਛਾਪਾ

ਹੁਸ਼ਿਆਰਪੁਰ: ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਨੇਤਾ ਸੁੰਦਰ ਸ਼ਿਆਮ ਅਰੋੜਾ ਦੇ ਘਰ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਅੱਜ ਛਾਪਾ ਮਾਰਿਆ ਹੈ। ਰਿਪੋਰਟਾਂ ਅਨੁਸਾਰ, ਅਧਿਕਾਰੀ ਛਾਪੇਮਾਰੀ ਦੌਰਾਨ ਦਸਤਾਵੇਜ਼ਾਂ ਅਤੇ ਸੰਬੰਧਿਤ ਸਬੂਤਾਂ ਦੀ ਭਾਲ ਕਰ ਰਹੇ ਹਨ।ਸੁੰਦਰ ਸ਼ਿਆਮ ਅਰੋੜਾ ਵਿਰੁੱਧ ਜਾਂਚ ਬਾਰੇ ਹਾਲੇ ਤੱਕ ਕੋਈ ਵਿਸਤ੍ਰਿਤ ਜਾਣਕਾਰੀ ਜਾਰੀ ਨਹੀਂ ਕੀਤੀ ਗਈ ਹੈ, ਪਰ ਵਿਭਾਗੀ ਅਧਿਕਾਰੀ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੇ ਹਨ।