ਪਠਾਨਕੋਟ ‘ਚ ਪਵਿੱਤਰ ਪਾਵਨ ਸਰੂਪਾਂ ਦੀ ਬੇਅਦਬੀ , ਸ਼ਰਧਾਲੂਆਂ ‘ਚ ਭਾਰੀ ਰੋਸ

ਪਠਾਨਕੋਟ: ਪਠਾਨਕੋਟ ਦੇ ਰਾਮਪੁਰ ਇਲਾਕੇ ਵਿੱਚ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਵਾਪਰੀ ਹੈ। ਰਿਪੋਰਟਾਂ ਅਨੁਸਾਰ ਗੁਰਦੁਆਰਾ ਸਾਹਿਬ ਜੀ ਵਿੱਚ ਪਵਿੱਤਰ ਪਾਵਨ ਸਰੂਪਾਂ ਦੇ ਕੁਝ ਹਿੱਸਿਆਂ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ, ਜਿਸ ਕਾਰਨ ਸ਼ਰਧਾਲੂਆਂ ਵਿੱਚ ਭਾਰੀ ਰੋਸ ਹੈ।ਘਟਨਾ ਦੀ ਜਾਣਕਾਰੀ ਮਿਲਣ ‘ਤੇ ਸਤਿਕਾਰ ਕਮੇਟੀ ਮੌਕੇ ‘ਤੇ ਪਹੁੰਚੀ ਅਤੇ ਨੁਕਸਾਨ ਦਾ ਜਾਇਜ਼ਾ ਲਿਆ। ਪਵਿੱਤਰ ਪਾਵਨ ਸਰੂਪਾਂ ਨੂੰ ਬਾਅਦ ਵਿੱਚ ਸ਼੍ਰੋਮਣੀ ਕਮੇਟੀ ਅਧੀਨ ਆਉਂਦੇ ਗੁਰਦੁਆਰਾ ਬਾਥ ਸਾਹਿਬ ਵਿੱਚ ਸੁਰੱਖਿਅਤ ਢੰਗ ਨਾਲ ਰੱਖਿਆ ਗਿਆ। ਹਾਲਾਂਕਿ, ਸਥਾਨਕ ਪ੍ਰਚਾਰਕਾਂ ਵੱਲੋਂ ਹਾਲੇ ਤੱਕ ਇਸ ਮਾਮਲੇ ਵਿੱਚ ਕੋਈ ਠੋਸ ਕਦਮ ਨਾ ਚੁੱਕੇ ਜਾਣ ਦੀ ਸ਼ਿਕਾਇਤ ਵੀ ਸਾਹਮਣੇ ਆਈ ਹੈ ।