ਮਰਹੂਮ ਜਸਵਿੰਦਰ ਭੱਲਾ ਦੀ ਮਾਂ ਸਤਵੰਤ ਕੌਰ ਦਾ ਹੋਇਆ ਦੇਹਾਂਤ
ਮੋਹਾਲੀ : ਮਰਹੂਮ ਜਸਵਿੰਦਰ ਭੱਲਾ ਦੀ ਮੌਤ ਨੂੰ ਲਗਭਗ ਪੰਜ ਮਹੀਨੇ ਹੋ ਗਏ ਹਨ। ਉਦੋਂ ਤੋਂ ਮਾਤਾ ਸਤਵੰਤ ਕੌਰ ਜੀ ਗੁੰਮਸੁੰਮ ਰਹਿਣ ਲੱਗ ਪਏ ਸਨ ਕਿਉਂਕਿ ਮਾਤਾ ਜੀ ਜਸਵਿੰਦਰ ਭੱਲਾ ਨਾਲ ਬਹੁਤ ਪਿਆਰ ਕਰਦੇ ਸਨ। ਚਾਹੇ ਉਹ ਵਿਦੇਸ਼ ਵਿੱਚ ਸ਼ੂਟਿੰਗ ਕਰ ਰਹੇ ਹੋਣ ਜਾਂ ਕਿਸੇ ਪ੍ਰੋਗਰਾਮ ਵਿੱਚ ਜਾ ਰਹੇ ਹੋਣ, ਉਹ ਹਮੇਸ਼ਾ ਸਭ ਤੋਂ ਪਹਿਲਾਂ ਆਪਣੀ ਮਾਂ ਨਾਲ ਗੱਲ ਕਰਦੇ ਸਨ ਅਤੇ ਜਦੋਂ ਕਿਸੇ ਪ੍ਰੋਗਰਾਮ ਤੋਂ ਵਾਪਸ ਆਉਦੇ ਸਨ, ਤਾਂ ਸਭ ਤੋਂ ਪਹਿਲਾਂ ਆਪਣੀ ਮਾਂ ਨੂੰ ਗਲੇ ਲਗਾਉਂਦੇ ਸਨ ਅਤੇ ਉਨ੍ਹਾਂ ਨੂੰ ਪਿਆਰ ਕਰਦੇ ਸਨ।ਇਹ ਹੀ ਮੁੱਖ ਕਾਰਨ ਹੈ ਕਿ ਮਾਤਾ ਜੀ ਇੰਨਾ ਵੱਡਾ ਦੁੱਖ ਬਰਦਾਸ਼ਤ ਨਾ ਕਰ ਸਕੇ ਅਤੇ ਆਪਣੇ ਪੁੱਤਰ ਨੂੰ ਯਾਦ ਕਰਦੇ ਹੋਏ ਇਸ ਨਾਸ਼ਵਾਨ ਸੰਸਾਰ ਨੂੰ ਅਲਵਿਦਾ ਕਹਿ ਗਏ। ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਪੁੱਤ ਦੀ ਮੌਤ ਦਾ ਸਦਮਾ ਨਾ ਸਹਾਰਦੇ ਹੋਏ ਮਾਤਾ ਨੇ ਵੀ ਇਸ ਫਾਨੀ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਦੱਸ ਦੇਈਏ ਕਿ ਜਸਵਿੰਦਰ ਭੱਲਾ ਦਾ 22 ਅਗਸਤ 2025 ਨੂੰ ਦੇਹਾਂਤ ਹੋਇਆ ਸੀ।
SikhDiary