ਇਸ ਜ਼ਿਲ੍ਹੇ ‘ਚ 31 ਜਨਵਰੀ ਨੂੰ ਸਕੂਲਾਂ ਤੇ ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਨਵਾਂਸ਼ਹਿਰ: ਜ਼ਿਲ੍ਹੇ ਵਿੱਚ 31 ਜਨਵਰੀ ਨੂੰ ਸਕੂਲਾਂ ਅਤੇ ਕਾਲਜਾਂ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ ਵੱਲੋਂ ਜਾਰੀ ਹੁਕਮਾਂ ਅਨੁਸਾਰ, ਇਹ ਫ਼ੈੈਸਲਾ ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਆਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲਾਂ ਅਤੇ ਕਾਲਜਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ।ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ ‘ਤੇ 31 ਜਨਵਰੀ (ਸ਼ਨੀਵਾਰ) ਨੂੰ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਵਿੱਚ ਭਾਗੀਦਾਰੀ ਦੇ ਮੱਦੇਨਜ਼ਰ, ਸਰਕਾਰੀ ਅਤੇ ਅਰਧ-ਸਰਕਾਰੀ ਸਕੂਲ, ਕਾਲਜ ਅਤੇ ਹੋਰ ਵਿ ਦਿਅਕ ਸੰਸਥਾਵਾਂ ਦੁਪਹਿਰ ਨੂੰ ਅੱਧੇ ਦਿਨ ਦੀ ਛੁੱਟੀ ਰੱਖਣਗੀਆਂ। ਜ਼ਿਲ੍ਹਾ ਮੈਜਿਸਟ੍ਰੇਟ ਨੇ ਹੁਕਮਾਂ ਨੂੰ ਤੁਰੰਤ ਲਾਗੂ ਕਰਨ ਦੀ ਜ਼ਿੰਮੇਵਾਰੀ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ ਅਤੇ ਐਲੀਮੈਂਟਰੀ) ਨੂੰ ਸੌਂਪੀ ਹੈ।ਆਪਣੇ ਹੁਕਮ ਵਿੱਚ, ਜ਼ਿਲ੍ਹਾ ਮੈਜਿਸਟਰੇਟ ਨੇ ਸਪੱਸ਼ਟ ਕੀਤਾ ਕਿ ਸ਼੍ਰੀ ਗੁਰੂ ਰਵਿਦਾਸ ਮੰਦਰ ਪ੍ਰਬੰਧਕ ਕਮੇਟੀ (ਰਜਿਸਟਰਡ), ਨਵਾਂਸ਼ਹਿਰ ਵੱਲੋਂ ਪੇਸ਼ ਕੀਤੀ ਗਈ ਅਰਜ਼ੀ ਵਿੱਚ ਕਿਹਾ ਗਿਆ ਹੈ ਕਿ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 649ਵਾਂ ਪ੍ਰਕਾਸ਼ ਉਤਸਵ 31 ਜਨਵਰੀ, 2026 ਅਤੇ 1 ਫਰਵਰੀ, 2026 ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ‘ਤੇ, 31 ਜਨਵਰੀ, 2026 ਨੂੰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਇੱਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾਵੇਗੀ , ਜਿਸ ਵਿੱਚ ਸਕੂਲ ਅਤੇ ਕਾਲਜ ਦੇ ਵਿਦਿਆਰਥੀ ਵੀ ਹਿੱਸਾ ਲੈਣਗੇ। ਇਸ ਦੇ ਮੱਦੇਨਜ਼ਰ, 31 ਜਨਵਰੀ, 2026 ਦਿਨ ਸ਼ਨੀਵਾਰ ਨੂੰ ਦੁਪਹਿਰ ਤੋਂ ਬਾਅਦ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਅਰਧ-ਸਰਕਾਰੀ ਸਕੂਲਾਂ, ਕਾਲਜਾਂ ਅਤੇ ਵਿਦਿਅਕ ਸੰਸਥਾਵਾਂ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।