ਔਰਤ ਦਾ ਸਰੀਰਕ ਸ਼ੋਸ਼ਣ ਕਰਨ ਤੇ 1.91 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਇੱਕ ਮੁਲਜ਼ਮ ਖ਼ਿਲਾਫ਼ ਕੇਸ ਦਰਜ
ਲੁਧਿਆਣਾ: ਜੋਧੇਵਾਲ ਥਾਣੇ ਦੀ ਪੁਲਿਸ ਨੇ ਪੰਜਾਬੀ ਗੀਤ ਦੀ ਕੈਸੇਟ ਰਿਕਾਰਡ ਕਰਵਾਉਣ ਲਈ ਇੱਕ ਔਰਤ ਦਾ ਸਰੀਰਕ ਸ਼ੋਸ਼ਣ ਕਰਨ ਅਤੇ 1.91 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਇੱਕ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕੀਤਾ ਹੈ।ਜਾਂਚ ਅਧਿਕਾਰੀ ਜਸਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸ਼ਿਕਾਇਤਕਰਤਾ ਸੁਰਿੰਦਰ ਕੌਰ ਪਤਨੀ ਗੁਰਜੰਟ ਸਿੰਘ ਵਾਸੀ ਹਰਗੋਵਿੰਦ ਨਗਰ, ਭਾਮੀਆ ਖੁਰਦ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸਨੇ ਰਾਜਵਿੰਦਰ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਬਾਜਵਾ ਕਲੋਨੀ ਪਟਿਆਲਾ ਦੇ ਨਾਲ ਪੰਜਾਬੀ ਗੀਤਾਂ ਦੀ ਕੈਸੇਟ ਰਿਕਾਰਡ ਕਰਵਾਉਣ ਦੀ ਗੱਲ ਕੀਤੀ ਸੀ ।ਇਸ ਤੋਂ ਬਾਅਦ, ਮੁਲਜ਼ਮ ਨੇ ਉਸਦਾ ਸਰੀਰਕ ਸ਼ੋਸ਼ਣ ਕੀਤਾ ਅਤੇ 1.91 ਲੱਖ ਰੁਪਏ ਦੀ ਠੱਗੀ ਮਾਰੀ। ਮਾਮਲੇ ਦੀ ਜਾਂਚ ਕਰਨ ਤੋਂ ਬਾਅਦ, ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਹੋਰ ਜਾਂਚ ਕਰ ਰਹੀ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਹੁਣ ਤੱਕ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋ ਪਾਈ ਹੈ ਮੁਲਜ਼ਮ ਹਾਲੇ ਤੱਕ ਫਰਾਰ ਹੈ ।
SikhDiary