ਤਰਨ ਤਾਰਨ ਜ਼ਿਲ੍ਹੇ ‘ਚ 21 ਸਾਲਾ ਨੌਜਵਾਨ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਕੀਤੀ ਹੱਤਿਆ
ਤਰਨ ਤਾਰਨ: ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਬਕੀਪੁਰ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿੱਥੇ ਇੱਕ 21 ਸਾਲਾ ਨੌਜਵਾਨ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਰਾਣਾ ਸਿੰਘ (21) ਵਜੋਂ ਹੋਈ ਹੈ, ਜੋ ਕਿ ਸੁਰਸਿੰਘ ਪਿੰਡ ਦਾ ਰਹਿਣ ਵਾਲਾ ਹੈ।ਪ੍ਰਾਪਤ ਜਾਣਕਾਰੀ ਅਨੁਸਾਰ, ਇਸ ਕਤਲ ਦਾ ਕਾਰਨ ਇੱਕ ਲੜਕੀ ਨਾਲ ਛੇੜਛਾੜ ਮੰਨਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨਾਂ ਵਿੱਚ ਛੇੜਛਾੜ ਨੂੰ ਲੈ ਕੇ ਕਾਫ਼ੀ ਸਮੇਂ ਤੋਂ ਬਹਿਸ ਚੱਲ ਰਹੀ ਸੀ, ਅਤੇ ਦੋਵਾਂ ਧਿਰਾਂ ਵਿੱਚ ਸਮਾਂ ਸੀਮਾ ਲਗਾਈ ਗਈ ਸੀ। ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਇਸ ਮਾਮਲੇ ਨੂੰ ਲੈ ਕੇ ਦੋਵਾਂ ਧਿਰਾਂ ਵਿੱਚ ਸਮਝੌਤਾ ਹੋ ਗਿਆ ਸੀ, ਪਰ ਇਸ ਦੇ ਬਾਵਜੂਦ ਪੁਰਾਣੀ ਰੰਜਿਸ਼ ਕਾਰਨ ਇਹ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।ਘਟਨਾ ਦੀ ਜਾਣਕਾਰੀ ਮਿਲਦੇ ਹੀ ਸਦਰ ਥਾਣਾ ਤਰਨ ਤਾਰਨ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ। ਡੀ.ਐਸ.ਪੀ. ਅਤੁਲ ਸੋਨੀ ਦੀ ਨਿਗਰਾਨੀ ਹੇਠ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਸਕੇ।
SikhDiary