ਡੇਰਾ ਬਿਆਸ ਮੁਖੀ ਇੱਕ ਵਾਰ ਫਿਰ ਬਿਕਰਮ ਸਿੰਘ ਮਜੀਠੀਆ ਨਾਲ ਕਰਨਗੇ ਮੁਲਾਕਾਤ
ਪੰਜਾਬ: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਇੱਕ ਵਾਰ ਫਿਰ ਨਾਭਾ ਜੇਲ੍ਹ ਜਾ ਕੇ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰ ਸਕਦੇ ਹਨ । ਸੂਤਰਾਂ ਅਨੁਸਾਰ 2 ਫਰਵਰੀ ਨੂੰ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਭਾ ਜੇਲ੍ਹ ਜਾਣਗੇ ਅਤੇ ਮਜੀਠੀਆ ਨਾਲ ਮੁਲਾਕਾਤ ਲਈ ਸਮਾਂ ਨਿਰਧਾਰਤ ਕੀਤਾ ਗਿਆ ਹੈ।ਪਿਛਲੇ ਸਾਲ ਵੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਮਜੀਠੀਆ ਨੂੰ ਜੇਲ੍ਹ ਵਿੱਚ ਮਿਲਣ ਗਏ ਸਨ। ਉਸ ਸਮੇਂ ਦੋਵਾਂ ਨੇ ਲੰਮੀ ਗੱਲਬਾਤ ਕੀਤੀ। ਇਸ ਮੁਲਾਕਾਤ ਤੋਂ ਬਾਅਦ, ਮਜੀਠੀਆ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰ ਡੇਰਾ ਮੁਖੀ ਦਾ ਧੰਨਵਾਦ ਕੀਤਾ ਸੀ ।ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਪਿਛਲੀ ਮੁਲਾਕਾਤ ਨੂੰ ਕੁਝ ਰਾਜਨੀਤਿਕ ਪਾਰਟੀਆਂ ਨੇ ਚੰਗਾ ਹੁੰਗਾਰਾ ਨਹੀਂ ਦਿੱਤਾ ਸੀ, ਪਰ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਅਤੇ ਆਪਣੇ ਸਬੰਧ ਬਣਾਈ ਰੱਖੇ। ਜੇਕਰ ਇਹ ਦੂਜੀ ਮੁਲਾਕਾਤ ਹੁੰਦੀ ਹੈ, ਤਾਂ ਇਹ ਸਪੱਸ਼ਟ ਹੋ ਜਾਵੇਗਾ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਮੁਸ਼ਕਲ ਸਮੇਂ ਵਿੱਚ ਵੀ ਆਪਣੇ ਨਜ਼ਦੀਕੀਆਂ ਦੇ ਨਾਲ ਖੜ੍ਹੇ ਹਨ, ਭਾਵੇਂ ਉਹ ਜੇਲ੍ਹ ਵਿੱਚ ਹੀ ਕਿਉਂ ਨਾ ਹੋਣ। ਤੁਹਾਨੂੰ ਦੱਸ ਦੇਈਏ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਬਿਕਰਮ ਸਿੰਘ ਮਜੀਠੀਆ ਵਿਚਕਾਰ ਪਰਿਵਾਰਕ ਰਿਸ਼ਤਾ ਵੀ ਹੈ।
SikhDiary