ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਲੰਧਰ ਦੌਰੇ ’ਚ ਹੋਇਆ ਬਦਲਾਵ

ਜਲੰਧਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਲੰਧਰ ਦੌਰਾ ਇੱਕ ਦਿਨ ਦੇ ਲਈ ਟੱਲ ਗਿਆ ਹੈ। ਪਹਿਲਾਂ ਉਨ੍ਹਾਂ ਦਾ ਪ੍ਰੋਗਰਾਮ  1 ਫਰਵਰੀ ਨੂੰ ਡੇਰਾ ਸੱਚਖੰਡ ਬੱਲਾਂ ਪਹੁੰਚਣ ਦਾ ਸੀ, ਪਰ ਹੁਣ ਉਹ 2 ਫਰਵਰੀ ਨੂੰ ਜਲੰਧਰ ਦੌਰੇ ’ਤੇ ਆਉਣਗੇ।ਪ੍ਰਾਪਤ ਜਾਣਕਾਰੀ ਦੇ ਅਨੁਸਾਰ, ਪ੍ਰਧਾਨ ਮੰਤਰੀ ਮੋਦੀ ਸ਼ਾਮ 4 ਵਜੇ ਤੋਂ ਬਾਅਦ ਲਗਭਗ 50 ਮਿੰਟ ਤੱਕ ਡੇਰਾ ਸੱਚਖੰਡ ਬੱਲਾਂ ਵਿਖੇ ਰੁਕਣਗੇ। ਇਸ ਦੌਰਾਨ ਉਹ ਡੇਰਾ ਮੁਖੀ ਸੰਤ ਨਿਰੰਜਣ ਦਾਸ ਨਾਲ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਦਾ ਆਸ਼ੀਰਵਾਦ ਲੈਣਗੇ। ਪ੍ਰਧਾਨ ਮੰਤਰੀ ਪ੍ਰੋਗਰਾਮ ਦੌਰਾਨ ਮੌਜੂਦ ਸੰਗਤਾਂ ਨੂੰ ਸੰਬੋਧਨ ਵੀ ਕਰ ਸਕਦੇ ਹਨ। ਪ੍ਰਧਾਨ ਮੰਤਰੀ ਦੇ ਦੌਰੇ ਨੂੰ ਲੈ ਕੇ ਡੇਰਾ ਪਰਿਸਰ ਵਿੱਚ ਵਿਸ਼ੇਸ਼ ਤਿਆਰੀਆਂ ਕੀਤੀਆਂ ਜਾ ਰਿਹਾ ਹਨ। ਇੱਥੇ ਅਸਥਾਈ ਹੈਲੀਪੈਡ ਬਣਾਇਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਦਾ ਹੈਲੀਕਾਪਟਰ ਪਹਿਲਾਂ ਆਦਮਪੁਰ ਹਵਾਈ ਅੱਡੇ ‘ਤੇ ਉਤਰੇਗਾ, ਜਿਸ ਤੋਂ ਬਾਅਦ ਉਹ ਹੈਲੀਕਾਪਟਰ ਰਾਹੀਂ ਡੇਰਾ ਸੱਚਖੰਡ ਬੱਲਾਂ ਪਹੁੰਚਣਗੇ।ਸ਼੍ਰੀ ਗੁਰੂ ਰਵਿਦਾਸ ਜਯੰਤੀ ਦੇ ਮੌਕੇ ‘ਤੇ ਡੇਰਾ ਸੱਚਖੰਡ ਬੱਲਾਂ ਵਿਖੇ ਇੱਕ ਵੱਡੇ ਪੱਧਰ ‘ਤੇ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ  ਗਿਆ ਹੈ, ਜਿਸ ਵਿੱਚ ਪੰਜਾਬ ਸਮੇਤ ਦੇਸ਼ ਭਰ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੇ ਪਹੁੰਚਣ ਦੀ ਉਮੀਦ ਹੈ। ਪ੍ਰਧਾਨ ਮੰਤਰੀ ਦੇ ਆਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਹਾਈ ਅਲਰਟ ‘ਤੇ ਹਨ। ਪੂਰੇ ਇਲਾਕੇ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਯਾਤਰਾ ਨੂੰ ਲੈ ਕੇ ਸੰਗਤਾ ਅਤੇ ਸ਼ਰਧਾਲੂਆਂ ਵਿੱਚ ਵਿਸ਼ੇਸ਼ ਉਤਸ਼ਾਹ ਦੇਖਿਆ ਜਾ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਦੀ ਮੌਜੂਦਗੀ ਇਸ ਇਕੱਠ ਨੂੰ ਨਵੀਂ ਰਾਸ਼ਟਰੀ ਪੱਧਰ ‘ਤੇ ਨਵੀਂ ਪਛਾਣ ਪ੍ਰਾਪਤ ਕਰੇਗਾ।