ਚੰਡੀਗੜ੍ਹ ਸਿੱਖਿਆ ਵਿਭਾਗ ਨੇ 9ਵੀਂ ਤੇ 11ਵੀਂ ਕਲਾਸ ਦੇ ਵਿਦਿਆਰਥੀਆਂ ਦੇ ਲਈ ਪ੍ਰੈਕਟੀਕਲ ਤੇ ਲਿਖਤੀ ਪ੍ਰੀਖਿਆਵਾਂ ਦੀ ਡੇਟ ਸ਼ੀਟ ਕੀਤੀ ਜਾਰੀ

ਚੰਡੀਗੜ੍ਹ : ਚੰਡੀਗੜ੍ਹ ਸਿੱਖਿਆ ਵਿਭਾਗ ਵੱਲੋਂ ਸ਼ਹਿਰ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ 9ਵੀਂ ਅਤੇ 11ਵੀਂ ਕਲਾਸ ਦੇ ਵਿਦਿਆਰਥੀਆਂ ਲਈ ਸਾਲਾਨਾ ਪ੍ਰੀਖਿਆ ਮਾਰਚ 2026 ਲਈ ਹੋਣ ਵਾਲੀਆਂ ਪ੍ਰੈਕਟੀਕਲ ਅਤੇ ਲਿਖਤੀ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ ਕਰ ਦਿੱਤੀ ਗਈ ਹੈ। ਦੋਵੇਂ ਜਮਾਤਾਂ ਦੇ ਪੇਪਰ 3 ਮਾਰਚ ਤੋਂ ਸ਼ੁਰੂ ਹੋ ਰਹੇ ਹਨ, ਜੋ 20 ਮਾਰਚ ਤੱਕ ਚੱਲਣਗੇ। 9ਵੀਂ ਜਮਾਤ ਦਾ ਪਹਿਲਾ ਗਣਿਤ ਦਾ ਹੋਵੇਗਾ, ਜਦੋਂ ਕਿ 11ਵੀਂ ਕਲਾਸ ਦਾ ਅੰਗਰੇਜ਼ੀ ਦਾ ਪੇਪਰ ਹੋਵੇਗਾ।ਸਿੱਖਿਆ ਵਿਭਾਗ ਦੇ ਅਨੁਸਾਰ, ਦੋਵਾਂ ਜਮਾਤਾਂ ਲਈ ਮੁੱਖ ਵਿਸ਼ੇ ਦੇ ਪ੍ਰਸ਼ਨ ਪੱਤਰ ਡੀ.ਈ.ਓ. ਪੱਧਰ ‘ਤੇ ਕੇਂਦਰੀ ਤੌਰ ‘ਤੇ ਨਿਰਧਾਰਤ ਕੀਤੇ ਜਾਣਗੇ। ਪ੍ਰੀਖਿਆ ਸਵੇਰੇ 9:00 ਵਜੇ ਤੋਂ ਦੁਪਹਿਰ 12:15 ਵਜੇ ਤੱਕ ਹੋਵੇਗੀ, ਜਿਸ ਵਿੱਚ ਪੜ੍ਹਨ ਦਾ 15 ਮਿੰਟ ਦਾ ਸਮਾਂ ਵੀ ਸ਼ਾਮਲ ਹੈ। ਪੜ੍ਹਨ ਦਾ ਸਮਾਂ ਸਵੇਰੇ 9:15 ਵਜੇ ਤੱਕ ਹੋਵੇਗਾ, ਜਦੋਂ ਕਿ ਉੱਤਰ ਲਿਖਣ ਦਾ ਸਮਾਂ ਸਵੇਰੇ 9:15 ਵਜੇ ਤੋਂ ਦੁਪਹਿਰ 12:15 ਵਜੇ ਤੱਕ ਤੈਅ ਕੀਤਾ ਗਿਆ ਹੈ।ਸਿੱਖਿਆ ਵਿਭਾਗ ਨੇ ਸਾਰੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਮੁਖੀਆਂ ਨੂੰ ਹਦਾਇਤ ਦਿੱਤੀ ਹੈ ਕਿ ਜਿਹੜੇ ਵਿਸ਼ਿਆਂ ਦੇ ਪ੍ਰਸ਼ਨ ਪੱਤਰ ਸੈਂਟਰਲ ਪੱਧਰ ‘ਤੇ ਤਿਆਰ ਨਹੀਂ ਹੋਣਗੇ, ਉਨ੍ਹਾਂ ਦੇ ਪ੍ਰਸ਼ਨ ਪੱਤਰ ਸਕੂਲ ਪੱਧਰ ‘ਤੇ ਤਿਆਰ ਕੀਤੇ ਜਾਣਗੇ। ਸਾਰੇ ਪ੍ਰਸ਼ਨ ਪੱਤਰ CBSE ਦੀਆਂ ਨਵੀਆਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤਿਆਰ ਕੀਤੇ ਜਾਣਗੇ।