ਗੈਰ-ਕਾਨੂੰਨੀ ਮਾਈਨਿੰਗ ‘ਚ ਸ਼ਾਮਲ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ
ਲੁਧਿਆਣਾ: ਸਤਲੁਜ ਦਰਿਆ ‘ਤੇ ਪੁਲਿਸ ਛਾਪੇਮਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਮੇਹਰਬਾਨ ਦੀ ਪੁਲਿਸ ਨੇ ਪਿੰਡ ਚੂਹੜਵਾਲ ਦੇ ਸਤਲੁਜ ਦਰਿਆ ਵਿੱਚ ਗੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।ਜਾਂਚ ਅਧਿਕਾਰੀ ਸਟੇਸ਼ਨ ਹਾਊਸ ਅਫ਼ਸਰ ਸੁਰਜੀਤ ਸਿੰਘ ਨੇ ਦੱਸਿਆ ਕਿ ਇੱਕ ਵਿਸ਼ੇਸ਼ ਮੁਖਬਰ ਦੀ ਸੂਚਨਾ ‘ਤੇ ਪੁਲਿਸ ਨੇ ਸਤਲੁਜ ਦਰਿਆ ‘ਤੇ ਛਾਪਾ ਮਾਰਿਆ ਤਾਂ ਉੱਥੇ ਗੈਰ-ਕਾਨੂੰਨੀ ਮਾਈਨਿੰਗ ਹੋ ਰਹੀ ਪਾਈ ਗਈ। ਇਸ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮਾਈਨਿੰਗ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
SikhDiary