ਚੰਡੀਗੜ੍ਹ ਦੇ ਪੀ.ਜੀ.ਆਈ. ਹਸਪਤਾਲ ਦੇ ਮੁੱਖ ਗੇਟ ਦੇ ਬਾਹਰ ਖੜ੍ਹੀ ਕਾਰ ਨੂੰ ਲੱਗੀ ਅਚਾਨਕ ਅੱਗ  

ਚੰਡੀਗੜ੍ਹ : ਚੰਡੀਗੜ੍ਹ ਦੇ ਪੀ.ਜੀ.ਆਈ. ਹਸਪਤਾਲ ਦੇ ਮੁੱਖ ਗੇਟ ਦੇ ਬਾਹਰ ਖੜ੍ਹੀ ਇੱਕ ਚਿੱਟੇ ਰੰਗ ਦੀ ਕਾਰ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਲੱਗਦੇ ਹੀ ਡਰਾਈਵਰ ਨੇ ਤੁਰੰਤ ਸਮਝਦਾਰੀ ਦਿਖਾਉਦੇ ਹੋਏ ਕਾਰ ਤੋਂ ਬਾਹਰ ਨਿਕਲ ਕੇ ਆਪਣੀ ਜਾਨ ਬਚਾਈ।ਰਾਹਤ ਦੀ ਗੱਲ ਇਹ ਰਹੀ ਕਿ ਹਾਦਸੇ ਵਿੱਚ ਕਿਸੇ ਬੰਦੇ ਨੂੰ ਕੋਈ ਸੱਟ ਨਹੀਂ ਲੱਗੀ। ਹਾਲਾਂਕਿ ਕੁਝ ਹੀ ਮਿੰਟਾਂ ਵਿੱਚ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਅਤੇ ਪੂਰੀ ਗੱਡੀ ਸੜ ਕੇ ਸੁਆਹ ਹੋ ਗਈ। ਧੂੰਏਂ ਦੇ ਸੰਘਣੇ ਗੁਬਾਰ ਉੱਠਣ ਨਾਲ ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਅੱਗ ‘ਤੇ ਕਾਬੂ ਪਾਇਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।