ਲੁਧਿਆਣਾ ਦੇ ਉਦਯੋਗਿਕ ਖੇਤਰ ਨੀਚੀ ਮੰਗਲੀ ’ਚ ਗੈਸ ਸਿਲੰਡਰ ਦੀ ਪਾਈਪ ਲੀਕ ਹੋਣ ਕਾਰਨ ਲੱਗੀ ਭਿਆਨਕ ਅੱਗ
ਲੁਧਿਆਣਾ : ਲੁਧਿਆਣਾ ਦੇ ਉਦਯੋਗਿਕ ਖੇਤਰ ਨੀਚੀ ਮੰਗਲੀ ਵਿੱਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਇੱਕ ਗੈਸ ਸਿਲੰਡਰ ਦੀ ਪਾਈਪ ਲੀਕ ਹੋਣ ਕਾਰਨ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਉੱਥੇ ਮੌਜੂਦ ਤਿੰਨ ਲੋਕ ਬੁਰੀ ਤਰ੍ਹਾਂ ਝੁਲਸ ਗਏ।ਜਖਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਤੁਰੰਤ ਨੇੜਲੇ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਜਾਰੀ ਹੈ। ਮੌਕੇ ‘ਤੇ ਫਾਇਰ ਬ੍ਰਿਗੇਡ ਅਤੇ ਪੁਲਿਸ ਟੀਮ ਪਹੁੰਚ ਚੁੱਕੀ ਹੈ ਅਤੇ ਹਾਲਾਤ ਨੂੰ ਕਾਬੂ ਵਿੱਚ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
SikhDiary