ਵਧੀਕ ਜ਼ਿਲ੍ਹਾ ਮੈਜਿਸਟਰੇਟ ਅਮਨਿੰਦਰ ਕੌਰ ਨੇ ਇਨ੍ਹਾਂ ਦਵਾਇਆਂ ’ਤੇ ਲਗਾਈ ਪੂਰਨ ਪਾਬੰਦੀ

ਜਲੰਧਰ : ਜ਼ਿਲ੍ਹੇ ਵਿੱਚ ਨਸ਼ੇ ਅਤੇ ਦਵਾਇਆਂ ਦੇ ਦੁਰਵਰਤੋਂ ਨੂੰ ਰੋਕਣ ਦੇ ਲਈ ਪ੍ਰਸ਼ਾਸਨ ਨੇ ਸਖ਼ਤ ਕਦਮ ਚੁੱਕੇ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ (ਏ.ਡੀ.ਐਮ.) ਅਮਨਿੰਦਰ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਦੇ ਤਹਿਤ ਹੁਕਮ ਜਾਰੀ ਕਰਦਿਆਂ ਐਨਾਫੋਰਟਨ ਇੰਜੈਕਸ਼ਨ, ਪ੍ਰੀਗਾਬਾਲਿਨ ਕੈਪਸੂਲ ਅਤੇ ਗਾਬਾਪੈਂਟਿਨ ਕੈਪਸੂਲ ਦੀ ਬਿਨਾਂ ਲਾਇਸੈਂਸ ਤੋਂ ਵਿਕਰੀ, ਮਨਜ਼ੂਰ ਮਾਤਰਾ ਤੋਂ ਵੱਧ ਰੱਖਣ ਅਤੇ ਬਿਨਾਂ ਬਿੱਲ ਅਤੇ ਰਿਕਾਰਡ ਤੋਂ ਖਰੀਦੋ-ਫਰੋਖਤ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ।ਇਸ ਦੇ ਨਾਲ ਹੀ, ਮਾਹਿਰ ਡਾਕਟਰ ਦੇ ਪਰਚੀ ਤੋਂ ਬਿਨਾਂ ਕਿਸੇ ਵੀ ਮੈਡੀਕਲ ਸਟੋਰ ‘ਤੇ ਇਨ੍ਹਾਂ ਦਵਾਈਆਂ ਦੀ ਵਿਕਰੀ ਨੂੰ ਵੀ ਗੈਰ-ਕਾਨੂੰਨੀ ਐਲਾਨਿਆ ਗਿਆ ਹੈ। ਇਹ ਹੁਕਮ ਜਾਰੀ ਹੋਣ ਦੀ ਤਾਰੀਖ਼ ਤੋਂ ਅਗਲੇ 2 ਮਹੀਨਿਆਂ ਤੱਕ ਲਾਗੂ ਰਹੇਗਾ। ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਹੁਕਮ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਅਧਿਕਾਰੀਆਂ ਨੇ ਮੈਡੀਕਲ ਸਟੋਰ ਚਲਾਉਣ ਵਾਲਿਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਦਵਾਈ ਦੀ ਵਿਕਰੀ ਅਤੇ ਸਟੌਕ ਦਾ ਪੂਰਾ ਰਿਕਾਰਡ ਸੁਰੱਖਿਅਤ ਰੱਖਣ ਅਤੇ ਨਿਯਮਾਂ ਦਾ ਪਾਲਣ ਕਰਨ ਦੇ ਨਿਰਦੇਸ਼ ਦਿੱਤੇ ਹਨ।