ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ‘ਚ ਲਏ ਗਏ ਕਈ ਵੱਡੇ ਫ਼ੈਸਲੇ

ਚੰਡੀਗੜ੍ਹ: ਸੂਬੇ ਭਰ ਵਿੱਚ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ​​ਕਰਨ ਦੇ ਆਪਣੇ ਮਿਸ਼ਨ ਦੇ ਹਿੱਸੇ ਵਜੋਂ ਇੱਕ ਮਹੱਤਵਪੂਰਨ ਫ਼ੈਸਲਾ ਲੈਂਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ 311 ਨਰਸਾਂ ਦੀ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਫ਼ੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਕੈਬਨਿਟ ਵੱਲੋਂ ਲਿਆ ਗਿਆ।ਸੀ.ਡੀ.ਪੀ.ਓ. ਦੀਆਂ 16 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ ਮੰਤਰੀ ਮੰਡਲ ਨੇ ਸਮਾਜਿਕ ਸੁਰੱਖਿਆ, ਔਰਤਾਂ ਅਤੇ ਬੱਚਿਆਂ ਨਾਲ ਸਬੰਧਤ ਰਾਜ ਅਤੇ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਪੀ.ਪੀ.ਐਸ.ਸੀ. ਰਾਹੀਂ 16 ਖਾਲੀ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ (ਸੀ.ਡੀ.ਪੀ.ਓ.) ਦੀ ਭਰਤੀ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।ਬੀ.ਬੀ.ਐਮ.ਬੀ. ‘ਚ ਤਾਇਨਾਤ ਕੀਤੇ ਜਾਣ ਵਾਲੇ 2,458 ਕਰਮਚਾਰੀਆਂ ਲਈ ਇੱਕ ਵੱਖਰਾ ਕਾਡਰ ਬਣਾਉਣ ਨੂੰ ਹਰੀ ਝੰਡੀ ਬੀ.ਬੀ.ਐਮ.ਬੀ. ਭਾਖੜਾ-ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ.) ਵਿੱਚ ਤਾਇਨਾਤ ਕੀਤੇ ਜਾਣ ਵਾਲੇ 2,458 ਕਰਮਚਾਰੀਆਂ ਲਈ ਇੱਕ ਵੱਖਰਾ ਕਾਡਰ ਬਣਾਉਣ ਨੂੰ ਹਰੀ ਝੰਡੀ ਦੇ ਦਿੱਤੀ ਗਈ। ਮੰਤਰੀ ਮੰਡਲ ਨੇ ਭਾਖੜਾ-ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ.) ਵਿੱਚ ਤਾਇਨਾਤ ਕੀਤੇ ਜਾਣ ਵਾਲੇ 2,458 ਕਰਮਚਾਰੀਆਂ ਲਈ ਇੱਕ ਵੱਖਰਾ ਕਾਡਰ ਬਣਾਉਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੈਡੀਕਲ ਟੀਚਿੰਗ ਫੈਕਲਟੀ ਤੋਂ ਤਰੱਕੀ ਰਾਹੀਂ ਭਰੀਆਂ ਗਈਆਂ ਪ੍ਰਸ਼ਾਸਕੀ ਅਸਾਮੀਆਂ ਲਈ ਸੇਵਾਮੁਕਤੀ ਦੀ ਉਮਰ ਵਧਾ ਦਿੱਤੀ ਗਈ ਹੈ।ਮੰਤਰੀ ਮੰਡਲ ਨੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਵਿੱਚ ਮੈਡੀਕਲ ਟੀਚਿੰਗ ਫੈਕਲਟੀ ਤੋਂ ਤਰੱਕੀ ਰਾਹੀਂ ਭਰੀਆਂ ਗਈਆਂ ਪ੍ਰਸ਼ਾਸਕੀ ਅਸਾਮੀਆਂ ਲਈ ਸੇਵਾਮੁਕਤੀ ਦੀ ਉਮਰ ਮੌਜੂਦਾ 62 ਸਾਲ ਤੋਂ ਵਧਾ ਕੇ 65 ਸਾਲ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਕਿਸ਼ੋਰ ਲੜਕੀਆਂ ਅਤੇ ਲੋੜਵੰਦ ਔਰਤਾਂ ਨੂੰ ਸੁਰੱਖਿਅਤ ਮਾਹਵਾਰੀ ਅਤੇ ਮੁਫ਼ਤ ਸੈਨੇਟਰੀ ਨੈਪਕਿਨ ਪ੍ਰਦਾਨ ਕਰਨ ਲਈ ‘ਨਵੀ ਦਿਸ਼ਾ’ ਯੋਜਨਾ ਦੀ ਸ਼ੁਰੂਆਤ ਨੂੰ ਵੀ ਪ੍ਰਵਾਨਗੀ ਦਿੱਤੀ ਹੈ।