ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼
ਅੰਮ੍ਰਿਤਸਰ: ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਨਾਲ ਜੁੜੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਅਤੇ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਇਹ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਤੋਂ ਛੇ ਆਧੁਨਿਕ ਪਿਸਤੌਲ (ਪੰਜ .30 ਬੋਰ ਅਤੇ ਇੱਕ ਗਲੋਕ 9 ਐਮਐਮ) ਅਤੇ 1 ਕਿਲੋ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਅਤੇ ਡਰੋਨ ਰਾਹੀਂ ਪਾਕਿਸਤਾਨ ਸਥਿਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਅਤੇ ਵੰਡ ਦਾ ਤਾਲਮੇਲ ਕਰਦੇ ਸਨ।ਡੀ.ਜੀ.ਪੀ. ਨੇ ਕਿਹਾ ਕਿ ਛੇਹਰਟਾ ਪੁਲਿਸ ਸਟੇਸ਼ਨ ਅਤੇ ਛਾਉਣੀ ਪੁਲਿਸ ਸਟੇਸ਼ਨ ਵਿੱਚ ਆਰਮਜ਼ ਐਕਟ ਅਤੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਲਜ਼ਮਾਂ ਵਿਰੁੱਧ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਹੈਂਡਲਰਾਂ ਦੀ ਪਛਾਣ ਕਰਨ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ।
SikhDiary