ਫਿਰੋਜ਼ਪੁਰ ਜ਼ਿਲ੍ਹੇ ‘ਚ ਦੂਜੇ ਦਿਨ ਵੀ ਚੱਲੀਆਂ ਗੋਲੀਆਂ , ਲੋਕਾਂ ‘ਚ ਡਰ ਦਾ ਮਾਹੌਲ
ਫਿਰੋਜ਼ਪੁਰ: ਫਿਰੋਜ਼ਪੁਰ ਵਿੱਚ ਜਿੱਥੇ ਬੀਤੇ ਦਿਨ ਆਰ.ਐਸ.ਐਸ. ਆਗੂ ਬਲਦੇਵ ਰਾਜ ਅਰੋੜਾ ਦੇ ਪੁੱਤਰ ਨਵੀਨ ਅਰੋੜਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਉੱਥੇ ਅੱਜ ਵੀ ਜ਼ਿਲ੍ਹੇ ਵਿੱਚ ਗੋਲੀਆਂ ਚੱਲੀਆਂ। ਲੋਕਾਂ ਵਿੱਚ ਡਰ ਦਾ ਮਾਹੌਲ ਹੈ। ਬਗਦਾਦੀ ਗੇਟ ਨੇੜੇ ਗੋਲੀਆਂ ਚਲਾਈਆਂ ਗਈਆਂ, ਜਿਸ ਕਾਰਨ ਇੱਕ ਨੌਜਵਾਨ ਜ਼ਖਮੀ ਹੋ ਗਿਆ, ਜਿਸਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।ਜ਼ਖਮੀ ਨੌਜਵਾਨ ਕਪਿਲ ਨੇ ਕਿਹਾ ਕਿ ਉਹ ਆਪਣੀ ਮੋਟਰਸਾਈਕਲ ਦੀ ਸਰਵਿਸ ਕਰਵਾਉਣ ਜਾ ਰਿਹਾ ਸੀ ਜਦੋਂ ਉਸਦਾ ਸਾਹਮਣਾ ਐਕਟਿਵਾ ਸਵਾਰ ਦੋ ਆਦਮੀਆਂ ਨਾਲ ਹੋਇਆ। ਉਨ੍ਹਾਂ ਨੇ ਲੜਾਈ ਸ਼ੁਰੂ ਕਰ ਦਿੱਤੀ ਅਤੇ ਉਨ੍ਹਾਂ ਵਿੱਚੋਂ ਇੱਕ ਨੇ ਉਸਨੂੰ ਗੋਲੀ ਮਾਰ ਦਿੱਤੀ। ਕਪਿਲ ਗੰਭੀਰ ਜ਼ਖਮੀ ਹੋ ਗਿਆ ਅਤੇ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਡੀ.ਐਸ.ਪੀ. ਸੁਖਵਿੰਦਰ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ‘ਤੇ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
SikhDiary