ਪੰਜਾਬ ਦੇ ਸੂਬੇ ਭਰ ’ਚ ਅੱਜ ਸਰਕਾਰੀ ਬੱਸਾਂ ਪੂਰੀ ਤਰ੍ਹਾਂ ਰਹਿਣਗੀਆਂ ਬੰਦ  

ਪੰਜਾਬ : ਪੰਜਾਬ ਵਿੱਚ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਅਹਿਮ ਖ਼ਬਰ ਹੈ। ਦਰਅਸਲ, ਅੱਜ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦੁਪਹਿਰ 12 ਵਜੇ ਤੋਂ ਸੂਬੇ ਦੇ ਸਾਰੇ ਡਿਪੂਆਂ ਵਿੱਚ ਹੜਤਾਲ ਦਾ ਐਲਾਨ ਕੀਤਾ ਗਿਆ ਹੈ।ਜਾਣਕਾਰੀ ਅਨੁਸਾਰ, ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੇ ਕਿਹਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਹੋਣ ਕਾਰਨ ਹੜਤਾਲ ਦਾ ਫੈਸਲਾ ਲਿਆ ਗਿਆ ਹੈ। ਇਸ ਕਾਰਨ ਅੱਜ ਦੁਪਹਿਰ 12 ਵਜੇ ਤੋਂ ਸੂਬੇ ਭਰ ਵਿੱਚ ਸਰਕਾਰੀ ਬੱਸਾਂ ਪੂਰੀ ਤਰ੍ਹਾਂ ਬੰਦ ਰਹਿਣਗੀਆਂ। ਯੂਨੀਅਨ ਦਾ ਕਹਿਣਾ ਹੈ ਕਿ ਉਹ 18 ਨਵੰਬਰ ਨੂੰ ਚੰਡੀਗੜ੍ਹ ਪਹੁੰਚਣਗੇ ਅਤੇ ਜਦੋਂ ਤੱਕ ਉਹਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਸਰਕਾਰੀ ਬੱਸਾਂ ਦੀ ਹੜਤਾਲ ਜਾਰੀ ਰਹੇਗੀ।