ਪੀ.ਐਸ.ਪੀ.ਸੀ.ਐਲ. ਨੇ ਰਾਜ ’ਚ ਬਿਜਲੀ ਚੋਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਦੇ ਲਈ ਚੁੱਕਿਆ ਮਹੱਤਵਪੂਰਨ ਕਦਮ
ਪਟਿਆਲਾ : ਪੰਜਾਬ ਦੇ ਬਿਜਲੀ ਖਪਤਕਾਰਾਂ ਨੂੰ ਸੁਚੇਤ ਰਹਿਣ ਦੀ ਜ਼ਰੂਰਤ ਹੈ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਰਾਜ ਵਿੱਚ ਬਿਜਲੀ ਚੋਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਦੇ ਲਈ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਹੈ। ਨਿਗਮ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਿਜਲੀ ਚੋਰੀ ਬਾਰੇ ਕੋਈ ਵੀ ਜਾਣਕਾਰੀ ਗੁਪਤ ਰੂਪ ਵਿੱਚ PSPCL ਪ੍ਰਸ਼ਾਸਨ ਤੱਕ ਪਹੁੰਚਾਉਣ ਵਿੱਚ ਸਹਿਯੋਗ ਦੇਣ।ਇਸ ਨਵੀਂ ਪਹਿਲ ਦੇ ਤਹਿਤ ਲੋਕ ਹੁਣ ਬਿਜਲੀ ਚੋਰੀ ਦੀ ਸੂਚਨਾ ਦੇਣ ਲਈ ਇੱਕ ਖ਼ਾਸ ਮੋਬਾਈਲ ਨੰਬਰ 96461-75770 ਦੀ ਵਰਤੋਂ ਕਰ ਸਕਦੇ ਹਨ। ਇਹ ਨੰਬਰ ਸਿੱਧੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ (CMD), ਪੀ.ਐਸ.ਪੀ.ਸੀ.ਐਲ. ਦੇ ਅਧੀਨ ਹੈ ਸੂਚਨਾ ਦੇਣ ਲਈ ਇਸ ਨੰਬਰ ‘ਤੇ ਸਿੱਧਾ ਕਾਲ ਜਾਂ ਵਟਸਐਪ ਸੁਨੇਹਾ ਭੇਜਿਆ ਜਾ ਸਕਦਾ ਹੈ। ਪੀ.ਐਸ.ਪੀ.ਸੀ.ਐਲ. ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਨੂੰ 100 ਫੀਸਦੀ ਗੁਪਤ ਰੱਖਣ ਦੀ ਗਾਰੰਟੀ ਦਿੰਦਾ ਹੈ। ਇਸ ਨੰਬਰ ਦੀ ਨਿਗਰਾਨੀ ਸਿੱਧੇ ਉੱਚ ਅਧਿਕਾਰੀਆਂ ਦੁਆਰਾ CMD ਰਾਹੀਂ ਕੀਤੀ ਜਾ ਰਹੀ ਹੈ, ਜਿਸ ਨਾਲ ਤੁਰੰਤ ਕਾਰਵਾਈ ਯਕੀਨੀ ਬਣਾਈ ਜਾਵੇਗੀ।
SikhDiary