ਪੰਜਾਬ ਸਰਕਾਰ ਨੇ ਦੋ ਆਈ.ਏ.ਐਸ. ਅਧਿਕਾਰੀਆਂ ਦਾ ਕੀਤਾ ਤਬਾਦਲਾ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਪ੍ਰਸ਼ਾਸਕੀ ਫੇਰਬਦਲ ਵਿੱਚ ਦੋ ਆਈ.ਏ.ਐਸ. ਅਧਿਕਾਰੀਆਂ ਦਾ ਤਬਾਦਲਾ ਕੀਤਾ ਹੈ। ਦੋਵੇਂ ਅਧਿਕਾਰੀ 2020 ਬੈਚ ਦੇ ਹਨ। ਹਰਸੁਹਿੰਦਰ ਪਾਲ ਸਿੰਘ ਬਰਾੜ ਨੂੰ ਉੱਚ ਸਿੱਖਿਆ ਵਿਭਾਗ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਹਰਪ੍ਰੀਤ ਸਿੰਘ ਸੂਦਨ ਨੂੰ ਵੀ ਉਨ੍ਹਾਂ ਦੇ ਵਾਧੂ ਚਾਰਜ ਤੋਂ ਮੁਕਤ ਕਰ ਦਿੱਤਾ ਗਿਆ ਹੈ।