ਡੀ.ਜੀ.ਪੀ. ਗੌਰਵ ਯਾਦਵ ਨੇ ਪੁਲਿਸ ਕਮਿਸ਼ਨਰਾਂ ਤੇ ਐਸ.ਐਸ.ਪੀਜ਼. ਨੂੰ ਜਾਰੀ ਕੀਤੇ ਸਖ਼ਤ ਨਿਰਦੇਸ਼
ਪੰਜਾਬ: ਪੰਜਾਬ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ.) ਗੌਰਵ ਯਾਦਵ ਨੇ ਬੀਤੇ ਦਿਨ ਸਾਰੇ ਰਾਜ ਦੇ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼. ਨਾਲ ਇੱਕ ਔਨਲਾਈਨ ਮੀਟਿੰਗ ਕੀਤੀ, ਜਿਸ ਵਿੱਚ ਹੈੱਡਕੁਆਰਟਰ ਦੇ ਸੀਨੀਅਰ ਪੁਲਿਸ ਅਧਿਕਾਰੀ ਵੀ ਸ਼ਾਮਲ ਹੋਏ।ਇਹ ਮੀਟਿੰਗ ਮਹੱਤਵਪੂਰਨ ਹੈ ਕਿਉਂਕਿ, ਇੱਕ ਤਾਂ , ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਨੇੜੇ ਆ ਰਿਹਾ ਹੈ, ਅਤੇ ਦੂਜਾ, ਦਿੱਲੀ ਵਿੱਚ ਹਾਲ ਹੀ ਵਿੱਚ ਹੋਏ ਬੰਬ ਧਮਾਕੇ ਦੇ ਮੱਦੇਨਜ਼ਰ ਸੁਰੱਖਿਆ ਨੂੰ ਸਖ਼ਤ ਕਰਨਾ ਜ਼ਰੂਰੀ ਸੀ। ਦਿੱਲੀ ਬੰਬ ਧਮਾਕੇ ਤੋਂ ਬਾਅਦ ਪੰਜਾਬ ਵਿੱਚ ਪਹਿਲਾਂ ਹੀ ਰੈੱਡ ਅਲਰਟ ਐਲਾਨਿਆ ਜਾ ਚੁੱਕਾ ਹੈ। ਪੰਜਾਬ ਪੁਲਿਸ ਮੁਖੀ ਨੇ ਪੁਲਿਸ ਅਧਿਕਾਰੀਆਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਆਉਣ ਵਾਲੇ ਨਗਰ ਕੀਰਤਨ ਲਈ ਢੁਕਵੇਂ ਸੁਰੱਖਿਆ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ।ਡੀ.ਜੀ.ਪੀ. ਨੇ ਅਧਿਕਾਰੀਆਂ ਨੂੰ ਕਿਹਾ ਕਿ ਸ਼ਾਂਤੀ ਅਤੇ ਵਿਵਸਥਾ ਬਣਾਈ ਰੱਖਣਾ ਹਰ ਕਿਸੇ ਦਾ ਮੁੱਢਲਾ ਫਰਜ਼ ਹੈ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਆਪਣੇ ਖੇਤਰਾਂ ਵਿੱਚ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ ਕਿਉਂਕਿ ਪੰਜਾਬ ਇੱਕ ਸਰਹੱਦੀ ਸੂਬਾ ਹੈ। ਇਸ ਲਈ, ਸਰਹੱਦ ਪਾਰ ਤੋਂ ਅਸ਼ਾਂਤੀ ਭੜਕਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਸਕਦੀਆਂ ਹਨ। ਦਿੱਲੀ ਬੰਬ ਧਮਾਕੇ ਤੋਂ ਬਾਅਦ ਪੰਜਾਬ ਵਿੱਚ ਪਹਿਲਾਂ ਹੀ ਰੈੱਡ ਅਲਰਟ ਐਲਾਨਿਆ ਜਾ ਚੁੱਕਾ ਹੈ।
SikhDiary