ਟ੍ਰਾਈਡੈਂਟ ਗਰੁੱਪ ਨੇ ਪੰਜਾਬ ‘ਚ 2000 ਕਰੋੜ ਰੁਪਏ ਦੇ ਨਿਵੇਸ਼ ਦਾ ਕੀਤਾ ਐਲਾਨ

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਇੱਥੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੱਤੀ ਕਿ ਟ੍ਰਾਈਡੈਂਟ ਗਰੁੱਪ ਨੇ ਪੰਜਾਬ ਵਿੱਚ 2000 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ ਕੀਤਾ ਹੈ। ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ, ਜੋ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਵੀ ਹਨ, ਨੇ ਕਿਹਾ ਕਿ 20 ਸਾਲਾਂ ਬਾਅਦ ਪੰਜਾਬ ਵਿੱਚ ਅਜਿਹਾ ਮਾਹੌਲ ਦੇਖਣ ਨੂੰ ਮਿਲਿਆ ਹੈ ਜੋ ਉਦਯੋਗਾਂ ਲਈ ਬਹੁਤ ਫਾਇਦੇਮੰਦ ਹੈ।ਉਨ੍ਹਾਂ ਕਿਹਾ ਕਿ ਟ੍ਰਾਈਡੈਂਟ ਗਰੁੱਪ ਪੰਜਾਬ ਸਰਕਾਰ ਦਾ ਤੋਹਫ਼ਾ ਹੈ ਅਤੇ ਇੱਥੋਂ ਅਸੀਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਪਹੁੰਚੇ ਹਾਂ। ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬੀਆਂ ਅਤੇ ਪੰਜਾਬ ਦੇ ਉਦਯੋਗ ਲਈ ਇਹ ਵੱਡਾ ਐਲਾਨ ਖੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਨਵਾਂ ਨਿਵੇਸ਼ ਪੰਜਾਬ ਦੇ 2000 ਲੋਕਾਂ ਨੂੰ ਰੁਜ਼ਗਾਰ ਪ੍ਰਦਾਨ ਕਰੇਗਾ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਔਰਤਾਂ ਹੋਣਗੀਆਂ।