ਦਰਦੀ ਪਰਿਵਾਰ ਵੱਲੋਂ ਉਲੀਕੇ ਸ਼ੁਕਰਾਨਾ ਸਮਾਗਮ ਮੌਕੇ ਉੱਗੀਆਂ ਪੰਥਕ ਤੇ ਸਿਆਸੀ ਸਿਆਸਤਾਂ ਵੱਲੋਂ ਸਿਰਕਤ
ਪਟਿਆਲਾ : ਪੰਥ ਭੂਸ਼ਣ ਪਦਮ ਸ੍ਰੀ ਭਾਈ ਸਾਹਿਬ ਡਾਕਟਰ ਜਗਜੀਤ ਸਿੰਘ ਦਰਦੀ ਚੇਅਰਮੈਨ ਚੜ੍ਹਦੀਕਲਾ ਟਾਈਮ ਟੀ.ਵੀ , ਚੜ੍ਹਦੀਕਲਾ ਗਰੁੱਪ ਅਤੇ ਸੇਵਾ ਰਤਨ ਡਾਕਟਰ ਜਸਵਿੰਦਰ ਕੌਰ ਦਰਦੀ ਡਾਇਰੈਕਟਰ ਪ੍ਰਿੰਸੀਪਲ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਪਟਿਆਲਾ ਦੀ 50ਵੀਂ ਗੋਲਡਨ ਜੁਬਲੀ ਵਰੇਗੰਡ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਐਸ.ਐਸ.ਟੀ .ਨਗਰ ਪਟਿਆਲਾ ਵਿਖੇ ਮਨਾਈ ਗਈ। ਇਸ ਮੌਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਦੇ ਸਹਿਜ ਪਾਠ ਦੇ ਭੋਗ ਪਾਏ ਗਏ ਇਸ ਮੌਕੇ ਪੰਥ ਦੇ ਪ੍ਰਸਿੱਧ ਕਥਾਵਾਚਕ ਗਿਆਨੀ ਸਾਹਿਬ ਸਿੰਘ ਜੀ ਮਾਰਕੰਡੇ ਵਾਲਿਆਂ ਨੇ ਗੁਰ ਬਾਣੀ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ।ਇਸ ਸਮਾਗਮ ਵਿੱਚ ਪੰਜਾਬ ਦੇ ਕੈਬਨਿਟ ਤੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ , ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਦਲਜੀਤ ਸਿੰਘ ਚੀਮਾ , ਐਡਵੋਕੇਟ ਹਰਸ਼ਦੀਪ ਸਿੰਘ ਕਲੇਰ , ਸਿੱਖ ਗੁਰਦੁਆਰਾ ਜੁਡੀਸ਼ਅਲ ਕਮਿਸ਼ਨ ਦੇ ਚੇਅਰਮੈਨ ਸਤਨਾਮ ਸਿੰਘ ਕਲੇਲ , ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਤ ਸਿੰਘ ਝੀਂਡਾ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਪ੍ਰੋਫੈਸਰ ਪ੍ਰੇਮ ਸਿੰਘ ਚੰਦਰੂ ਮਾਜਰਾ , ਅਮਰੀਕਾ ਦੇ ਉੱਘੇ ਸਿੱਖ ਵਪਾਰੀ ਸ੍ਰੀ ਦਰਸ਼ਨ ਸਿੰਘ ਧਾਲੀਵਾਲ , ਸੀਨੀਅਰ ਅਕਾਲੀ ਆਗੂ ਸ਼੍ਰੀ ਸੁਰਜੀਤ ਸਿੰਘ ਰੱਖੜਾ ਸਾਬਕਾ ਹੈਡ ਗ੍ਰੰਥੀ ਸ੍ਰੀ ਸੁਖਦੇਵ ਸਿੰਘ ਐਸ.ਜੀ.ਪੀ.ਸੀ. ਮੈਂਬਰ ਸਰਦਾਰ ਸਤਵਿੰਦਰ ਸਿੰਘ ਟੌਹੜਾ, ਪੰਜਾਬ ਭਵਨ ਸਰੀ ਕੈਨੇਡਾ ਤੋਂ ਸ੍ਰੀ ਸੁੱਖੀ ਬਾਠ ,ਸ੍ਰ. ਹਰਿੰਦਰਪਾਲ ਸਿੰਘ ਟੌਹੜਾ ਸਮੇਤ ਨੇਕਨਾਮੀ ਹਸਤੀਆਂ ਨੇ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ । ਇਸ ਮੌਕੇ ਤੇ ਆਈਆਂ ਹੋਈਆਂ ਸ਼ਖਸੀਅਤਾਂ ਨੇ ਦਰਦੀ ਪਰਿਵਾਰ ਨੂੰ ਵਧਾਈਆਂ ਦਿੱਤੀਆਂ ਅਤੇ ਪਰਿਵਾਰ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ।
SikhDiary