12 ਕਰੋੜ ਰੁਪਏ ਦੀ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ

ਗੁਰਦਾਸਪੁਰ: ਜ਼ਿਲ੍ਹਾ ਪੁਲਿਸ ਗੁਰਦਾਸਪੁਰ ਅਤੇ ਸੀਮਾ ਸੁਰੱਖਿਆ ਬਲ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਸਾਂਝੀ ਕਾਰਵਾਈ ਵਿੱਚ, ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਤੋਂ ਲਗਭਗ 12 ਕਰੋੜ ਰੁਪਏ ਦੀ 2.5 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਗਈ।ਇਸ ਸੰਬੰਧੀ ਐਸ.ਐਸ.ਪੀ. ਗੁਰਦਾਸਪੁਰ ਆਦਿੱਤਿਆ ਨੇ ਦੱਸਿਆ ਕਿ ਪੁਲਿਸ ਪਾਰਟੀ ਦੇ ਨਾਲ ਸੀਮਾ ਸੁਰੱਖਿਆ ਬਲ ਦੇ ਇੰਸਪੈਕਟਰ ਅਨਿਲ ਕੁਮਾਰ ਚੌਰਸੀਆ ਅਤੇ ਹੋਰ ਕਰਮਚਾਰੀਆਂ ਵੱਲੋਂ ਕੀਤੀ ਗਈ ਸਾਂਝੀ ਨਾਕਾਬੰਦੀ ਵਿੱਚ ਟੀ-ਮੋਡ ਰੁਢੀਆਣਾ ਮੋਡ ਕਲਾਨੌਰ ਤੋਂ ਦੋਸ਼ੀ ਮੰਗਲ ਸਿੰਘ ਉਰਫ਼ ਕੁਲਦੀਪ ਸਿੰਘ ਵਾਸੀ ਗੋਪਾਲ ਨੰਬਰ ਅਜਨਾਲਾ ਅਤੇ ਗੁਰਭੇਜ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਹਰੂਵਾਲ ਨੂੰ ਸ਼ੱਕ ਦੇ ਅਧਾਰ ‘ਤੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ।ਇਨ੍ਹਾਂ ਕੋਲ ਨਸ਼ੀਲੇ ਪਦਾਰਥ ਹੋਣ ਦਾ ਸ਼ੱਕ ਹੋਣ ਦੇ ਕਾਰਨ ਡੀ.ਐਸ.ਪੀ. ਸਿਟੀ ਮੋਹਨ ਸਿੰਘ ਨੂੰ ਮੌਕੇ ‘ਤੇ ਬੁਲਾਇਆ ਗਿਆ। ਉਨ੍ਹਾਂ ਦੀ ਮੌਜੂਦਗੀ ਵਿੱਚ ਮੁਲਜ਼ਮਾਂ ਦੀ ਤਲਾਸ਼ੀ ਲੈਣ ‘ਤੇ, ਉਨ੍ਹਾਂ ਤੋਂ ਬਰਾਮਦ ਹੋਏ ਇੱਕ ਪਲਾਸਟਿਕ ਲਿਫਾਫੇ ਵਿੱਚ 2 ਕਿਲੋਗ੍ਰਾਮ 544 ਗ੍ਰਾਮ ਹੈਰੋਇਨ ਸੀ। ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।