ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਗਾਇਕ ਹਰਮਨ ਸਿੱਧੂ ਦੀ ਹੋਈ ਮੌਤ

ਪੰਜਾਬ: ਪੰਜਾਬੀ ਸੰਗੀਤ ਜਗਤ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮਾਨਸਾ ਜ਼ਿਲ੍ਹੇ ਦੇ ਖਿਆਲਾ ਪਿੰਡ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ ਪੰਜਾਬੀ ਗਾਇਕ ਹਰਮਨ ਸਿੱਧੂ (40) ਦੀ ਮੌਤ ਹੋ ਗਈ ਹੈ।ਰਿਪੋਰਟਾਂ ਅਨੁਸਾਰ, ਹਰਮਨ ਸਿੱਧੂ ਬੀਤੀ ਰਾਤ ਆਪਣੇ ਪਿੰਡ ਖਿਆਲਾ ਵਾਪਸ ਆ ਰਹੇ ਸਨ ਜਦੋਂ ਉਨ੍ਹਾਂ ਦੀ ਕਾਰ ਇੱਕ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਹਰਮਨ ਸਿੱਧੂ ਦੀ ਮੌਤ ਹੋ ਗਈ। ਹਰਮਨ ਸਿੱਧੂ ਦੀ ਅਚਾਨਕ ਮੌਤ ਨੇ ਪ੍ਰਸ਼ੰਸਕਾਂ ਅਤੇ ਸੰਗੀਤ ਉਦਯੋਗ ਵਿੱਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ।