ਪੰਜਾਬ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ‘ਚ ਹੋਣ ਵਾਲੇ ਪ੍ਰੋਗਰਾਮ ਲਈ ਮੁਫ਼ਤ ਬੱਸ ਸੇਵਾ ਦਾ ਕੀਤਾ ਪ੍ਰਬੰਧ
ਆਦਮਪੁਰ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਪੰਜਾਬ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋਣ ਵਾਲੇ ਪ੍ਰੋਗਰਾਮ ਲਈ ਮੁਫ਼ਤ ਬੱਸ ਸੇਵਾ ਦਾ ਪ੍ਰਬੰਧ ਕੀਤਾ ਹੈ। ਇਹ ਜਾਣਕਾਰੀ ਐਸ.ਡੀ.ਐਮ. ਸਬ ਡਿਵੀਜ਼ਨ ਆਦਮਪੁਰ ਵਿਵੇਕ ਕੁਮਾਰ ਮੋਦੀ ਨੇ ਦਿੱਤੀ।ਉਨ੍ਹਾਂ ਕਿਹਾ ਕਿ ਇਹ ਮੁਫ਼ਤ ਬੱਸ ਸੇਵਾ 23-24-25 ਨਵੰਬਰ ਨੂੰ ਸਵੇਰੇ 6 ਵਜੇ ਤੋਂ ਆਦਮਪੁਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਪਧਿਆਣਾ, ਡਰੋਲੀ ਕਲਾਂ ਅਤੇ ਕਾਲੜਾ ਤੋਂ ਸ਼ੁਰੂ ਹੋਵੇਗੀ। ਇਨ੍ਹਾਂ ਬੱਸਾਂ ਨੂੰ ਆਦਮਪੁਰ ਹਲਕੇ ਦੇ ਇੰਚਾਰਜ ਪਵਨ ਕੁਮਾਰ ਟੀਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ।
SikhDiary