ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਵੇਂ ਗੀਤ “ਬਰੋਟਾ” ਦਾ ਪੋਸਟਰ ਹੋਇਆ ਰਿਲੀਜ਼
ਪੰਜਾਬ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Late Punjabi Singer Sidhu Moosewal) ਦੇ ਪ੍ਰਸ਼ੰਸਕਾਂ ਦਾ ਇੰਤਜ਼ਾਰ ਖਤਮ ਹੋ ਗਿਆ ਹੈ। ਉਨ੍ਹਾਂ ਦੇ ਨਵੇਂ ਗੀਤ “ਬਰੋਟਾ” (New Song “Barota”) ਦਾ ਪੋਸਟਰ ਰਿਲੀਜ਼ ਹੋ ਗਿਆ ਹੈ। ਇਹ ਗੀਤ ਕਦੋਂ ਰਿਲੀਜ਼ ਹੋਵੇਗਾ, ਇਸ ਬਾਰੇ ਹਾਲੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਸਿੱਧੂ ਮੂਸੇਵਾਲਾ ਦੇ ਵਰਚੁਅਲ ਟੂਰ ਦਾ ਪੋਸਟਰ ਵੀ ਰਿਲੀਜ਼ ਹੋ ਗਿਆ ਹੈ ਅਤੇ ਤਿਆਰੀਆਂ ਚੱਲ ਰਹੀਆਂ ਹਨ।ਦੱਸ ਦੇਈਏ ਕਿ ਮਰਹੂਮ ਸਿੱਧੂ ਮੂਸੇਵਾਲਾ ਦੇ ਟੂਰ ਦਾ ਨਾਮ “ਸਾਈਨ ਟੂ ਗੌਡ” ਦੱਸਿਆ ਗਿਆ ਹੈ, ਜੋ ਕਿ ਉਨ੍ਹਾਂ ਦੇ ਇੱਕ ਗੀਤ ਦਾ ਨਾਮ ਵੀ ਹੈ। ਇਹ ਵਰਚੁਅਲ ਟੂਰ 2026 ਵਿੱਚ ਸ਼ੁਰੂ ਹੋਵੇਗਾ। ਇਸ ਟੂਰ ਦੌਰਾਨ, ਕਲਾਕਾਰ ਨੂੰ 3D ਹੋਲੋਗ੍ਰਾਮ ਤਕਨਾਲੋਜੀ ਦੀ ਵਰਤੋਂ ਕਰਦੇ ਹੋਏ ਦਿਖਾਇਆ ਜਾਵੇਗਾ, ਜਿਸ ਨਾਲ ਇਹ ਦਿਖਾਈ ਦੇਵੇਗਾ ਕਿ ਉਹ ਅਸਲ ਵਿੱਚ ਪ੍ਰਦਰਸ਼ਨ ਕਰ ਰਹੇ ਹਨ। 29 ਮਈ, 2022 ਨੂੰ ਮੂਸਾ ਪਿੰਡ ਵਿੱਚ ਉਨ੍ਹਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
SikhDiary