ਪਹਿਲੀ ਵਾਰ ਪਵਿੱਤਰ ਸ਼ਹਿਰ ਸ੍ਰੀ ਆਨੰਦਪੁਰ ਸਾਹਿਬ ‘ਚ ਹੋਵੇਗਾ ਪੰਜਾਬ ਵਿਧਾਨ ਸਭਾ ਇਜਲਾਸ
ਸ੍ਰੀ ਆਨੰਦਪੁਰ ਸਾਹਿਬ: ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਅਜਿਹਾ ਹੋਣ ਜਾ ਰਿਹਾ ਹੈ ਕਿ ਪੰਜਾਬ ਵਿਧਾਨ ਸਭਾ ਦਾ ਇਜਲਾਸ ਚੰਡੀਗੜ੍ਹ ਤੋਂ ਬਾਹਰ ਹੋਵੇਗਾ। ਇਹ ਵਿਸ਼ੇਸ਼ ਇਜਲਾਸ ਪਵਿੱਤਰ ਸ਼ਹਿਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਅੱਜ, ਸੋਮਵਾਰ, 24 ਨਵੰਬਰ ਨੂੰ ਹੋ ਰਿਹਾ ਹੈ। ਇਹ ਵਿਸ਼ੇਸ਼ ਇਜਲਾਸ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੈ।ਰਿਪੋਰਟਾਂ ਅਨੁਸਾਰ, ਇਹ ਇਜਲਾਸ ਦੁਪਹਿਰ 1 ਵਜੇ ਸ਼ੁਰੂ ਹੋਵੇਗਾ ਅਤੇ ਸਾਰਿਆਂ ਦੀਆਂ ਨਜ਼ਰਾਂ ਇਸ ‘ਤੇ ਟਿਕੀਆਂ ਹੋਈਆਂ ਹਨ। ਇਹ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਇਸ ਇਜਲਾਸ ਦੌਰਾਨ ਕਈ ਵੱਡੇ ਐਲਾਨ ਕਰ ਸਕਦੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਮਾਨ ਇਸ ਇਜਲਾਸ ਦੌਰਾਨ ਕੋਈ ਵੱਡਾ ਰਾਜਨੀਤਿਕ ਫ਼ੈੈਸਲਾ ਲੈ ਸਕਦੇ ਹਨ ਅਤੇ ਕਿਆਸ ਲਗਾਏ ਜਾ ਰਹੇ ਹਨ ਕਿ ਸ੍ਰੀ ਆਨੰਦਪੁਰ ਸਾਹਿਬ ਨੂੰ ਪੰਜਾਬ ਦਾ ਨਵਾਂ ਜ਼ਿਲ੍ਹਾ ਐਲਾਨਿਆ ਜਾ ਸਕਦਾ ਹੈ। ਇਸ ਤੋਂ ਇਲਾਵਾ, ਰੂਪਨਗਰ ਜ਼ਿਲ੍ਹੇ ਦਾ ਨਾਮ ਬਦਲਣ ਸਬੰਧੀ ਵੀ ਇੱਕ ਵੱਡਾ ਫ਼ੈਸਲਾ ਲਿਆ ਜਾ ਸਕਦਾ ਹੈ।
SikhDiary