ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਦੇ ਇਸ ਫ਼ੈੈਸਲੇ ‘ਤੇ ਖੁਸ਼ੀ ਕੀਤੀ ਪ੍ਰਗਟ
ਚੰਡੀਗੜ੍ਹ: ਕੇਂਦਰ ਸਰਕਾਰ (Central Government) ਵੱਲੋਂ ਸੰਸਦ ਵਿੱਚ ਚੰਡੀਗੜ੍ਹ ਨਾਲ ਸਬੰਧਤ ਬਿੱਲ ਪੇਸ਼ ਕਰਨ ਬਾਰੇ ਚਰਚਾਵਾਂ ਨੂੰ ਲੈ ਕੇ ਬੀਤੇ ਦਿਨ ਪੰਜਾਬ ਦੀ ਸਿਆਸਤ ਗਰਮਾ ਗਈ ਸੀ। ਹੁਣ, ਕੇਂਦਰੀ ਗ੍ਰਹਿ ਮੰਤਰਾਲੇ ਨੇ ਸਪੱਸ਼ਟ ਕੀਤਾ ਹੈ ਕਿ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਅਜਿਹਾ ਕੋਈ ਬਿੱਲ ਪੇਸ਼ ਨਹੀਂ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਨੇ ਕੇਂਦਰ ਸਰਕਾਰ ਦੇ ਫ਼ੈੈਸਲੇ ‘ਤੇ ਖੁਸ਼ੀ ਪ੍ਰਗਟ ਕੀਤੀ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਚੰਡੀਗੜ੍ਹ ਬਿੱਲ ਵਾਪਸ ਲੈਣ ਅਤੇ ਇਸਨੂੰ ਸੰਸਦ ਵਿੱਚ ਪੇਸ਼ ਨਾ ਕਰਨ ਦਾ ਫ਼ੈੈਸਲਾ ਕੀਤਾ ਹੈ। ਉਨ੍ਹਾਂ ਇਹ ਵੀ ਉਮੀਦ ਪ੍ਰਗਟ ਕੀਤੀ ਕਿ ਪੰਜਾਬ ਨਾਲ ਸਬੰਧਤ ਕੋਈ ਵੀ ਭਵਿੱਖੀ ਫ਼ੈੈਸਲਾ ਪੰਜਾਬ ਦੇ ਲੋਕਾਂ ਨਾਲ ਸਲਾਹ ਕੀਤੇ ਬਿਨਾਂ ਨਹੀਂ ਲਿਆ ਜਾਵੇਗਾ।ਮੁੱਖ ਮੰਤਰੀ ਮਾਨ ਨੇ ਟਵੀਟ ਕੀਤਾ, “ਮੈਨੂੰ ਖੁਸ਼ੀ ਹੈ ਕਿ ਕੇਂਦਰ ਸਰਕਾਰ ਨੇ ਚੰਡੀਗੜ੍ਹ ਬਿੱਲ ਵਾਪਸ ਲੈਣ ਅਤੇ ਇਸਨੂੰ ਸੰਸਦ ਵਿੱਚ ਨਾ ਲਿਆਉਣ ਦਾ ਫ਼ੈੈਸਲਾ ਕੀਤਾ ਹੈ। ਮੈਨੂੰ ਉਮੀਦ ਹੈ ਕਿ ਭਵਿੱਖ ਵਿੱਚ, ਪੰਜਾਬ ਨਾਲ ਸਬੰਧਤ ਕੋਈ ਵੀ ਫ਼ੈੈਸਲਾ ਪੰਜਾਬ ਦੇ ਲੋਕਾਂ ਨਾਲ ਸਲਾਹ ਕੀਤੇ ਬਿਨਾਂ ਨਹੀਂ ਲਿਆ ਜਾਵੇਗਾ।”
SikhDiary