ਲੋਕ ਕਲਾਕਾਰ ਪਾਲ ਸਿੰਘ ਸਮਾਓ ਦੇ ਘਰ ਬਣਿਆ ਖੁਸ਼ੀ ਦਾ ਮਾਹੌਲ
ਪੰਜਾਬ: ਪੰਜਾਬੀ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਕੰਮ ਕਰਨ ਵਾਲੇ ਲੋਕ ਕਲਾਕਾਰ ਪਾਲ ਸਿੰਘ ਸਮਾਓ (Folk Artist Pal Singh Samao) ਦੇ ਘਰ ਖੁਸ਼ੀ ਦਾ ਮਾਹੌਲ ਹੈ। ਰਿਪੋਰਟਾਂ ਅਨੁਸਾਰ, ਲੋਕ ਕਲਾਕਾਰ ਪਾਲ ਸਿੰਘ ਸਮਾਓ ਪਿਤਾ ਬਣ ਗਏ ਹਨ ਅਤੇ ਉਨ੍ਹਾਂ ਦੇ ਘਰ ਇੱਕ ਬੱਚੀ ਨੇ ਜਨਮ ਲਿਆ ਹੈ। ਪਾਲ ਸਿੰਘ ਸਮਾਓ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਬੱਚੇ ਦੇ ਜਨਮ ਦੀ ਖੁਸ਼ੀ ਸਾਂਝੀ ਕੀਤੀ।ਪਾਲ ਸਿੰਘ ਸਮਾਉਂ ਨੇ ਆਪਣੇ ਫੇਸਬੁੱਕ ਪੇਜ ‘ਤੇ ਆਪਣੀ ਧੀ ਦੇ ਜਨਮ ਦੀ ਖ਼ਬਰ ਸਾਂਝੀ ਕਰਦੇ ਹੋਏ ਲਿਖਿਆ, “ਵਾਹਿਗੁਰੂ ਜੀ ਦਾ ਲੱਖ ਲੱਖ ਸ਼ੁਕਰ ਹੈ, ਅੱਜ ਸਾਡੇ ਘਰ ਇੱਕ ਧੀ ਨੇ ਜਨਮ ਲਿਆ… ਅੱਜ ਸਾਡਾ ਵਿਹੜਾ ਖੁਸ਼ੀ ਨਾਲ ਭਰਿਆ ਹੋਇਆ ਹੈ, ਵਾਹਿਗੁਰੂ ਜੀ ਨੇ ਸਾਡੇ ਦਿਲ ਦੀ ਇੱਛਾ ਪੂਰੀ ਕੀਤੀ ਹੈ।”
SikhDiary