ਪੁਲਿਸ ਨੇ ਗੈਂਗਸਟਰ ਦਾ ਕੀਤਾ ਐਂਨਕਾਊਟਰ , ਕਾਂਗਰਸੀ ਆਗੂ ਦੀ ਮੋਬਾਈਲ ਦੁਕਾਨ ‘ਤੇ ਕੀਤੀ ਸੀ ਗੋਲੀਬਾਰੀ

ਗੁਰਦਾਸਪੁਰ: ਬਟਾਲਾ ਦੇ ਵਿਅਸਤ ਇਲਾਕੇ ਜਲੰਧਰ ਰੋਡ ‘ਤੇ ਪਿੰਡ ਸ਼ਾਹਪੁਰ ਨੇੜੇ ਕਾਂਗਰਸੀ ਆਗੂ ਗੌਤਮ ਗੁੱਡੂ ਸੇਠ ਦੀ ਮੋਬਾਈਲ ਦੁਕਾਨ ‘ਤੇ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਪੁਲਿਸ ਅਤੇ ਸ਼ੂਟਰਾਂ ਵਿਚਕਾਰ ਗੋਲੀਬਾਰੀ ਹੋਈ। ਜਵਾਬੀ ਗੋਲੀਬਾਰੀ ਤੋਂ ਬਾਅਦ, ਗੈਂਗਸਟਰ ਕਮਲਜੀਤ ਸਿੰਘ ਨੂੰ ਜ਼ਖਮੀ ਹਾਲਤ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ।ਗੱਲਬਾਤ ਦੌਰਾਨ, ਐਸ.ਐਸ.ਪੀ. ਬਟਾਲਾ, ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਖੁਫੀਆ ਜਾਣਕਾਰੀ ਮਿਲੀ ਸੀ ਕਿ ਗੌਤਮ ਸੇਠ ‘ਤੇ ਗੋਲੀਬਾਰੀ ਕਰਨ ਵਾਲੇ ਇਲਾਕੇ ਵਿੱਚ ਘੁੰਮ ਰਹੇ ਹਨ। ਇੱਕ ਨਾਕਾਬੰਦੀ ਸਥਾਪਤ ਕੀਤੀ ਗਈ ਸੀ ਅਤੇ ਜਦੋਂ ਬਟਾਲਾ ਪੁਲਿਸ ਨੇ ਸ਼ਾਹਪੁਰ ਪਿੰਡ ਨੇੜੇ ਕੰਵਲਜੀਤ ਉਰਫ਼ ਲਵਜੀਤ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਤਾਂ ਉਸਨੇ ਪੁਲਿਸ ‘ਤੇ ਗੋਲੀਬਾਰੀ ਕਰ ਦਿੱਤੀ।ਜਵਾਬੀ ਗੋਲੀਬਾਰੀ ਦੌਰਾਨ, ਕੰਵਲਜੀਤ ਨੂੰ ਗੋਲੀ ਮਾਰ ਦਿੱਤੀ ਗਈ। ਇੱਕ ਹੋਰ ਸਾਥੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਨੇ ਕਾਂਗਰਸ ਆਗੂ ਗੌਤਮ ਸੇਠ ਦੀ ਮੋਬਾਈਲ ਦੁਕਾਨ ‘ਤੇ ਫਿਰੌਤੀ ਲਈ ਗੋਲੀਬਾਰੀ ਕੀਤੀ ਸੀ। ਇਹ ਗੈਂਗਸਟਰ ਨਿਸ਼ਾਨ ਜੋੜੀਆਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ਕਿਹਾ ਕਿ ਉਹ ਸਾਰੇ ਸਮਾਜ ਵਿਰੋਧੀ ਅਨਸਰਾਂ ਨੂੰ ਚੇਤਾਵਨੀ ਦੇਣਾ ਚਾਹੁੰਦੇ ਹਨ ਕਿ ਜੋ ਵੀ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੋਵੇਗਾ, ਉਸਨੂੰ ਬਖਸ਼ਿਆ ਨਹੀਂ ਜਾਵੇਗਾ।