ਮੋਗਾ ਦੇ ਮੇਅਰ ਬਲਜੀਤ ਸਿੰਘ ਚੰਨੀ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਮੋਗਾ: ਮੋਗਾ ਦੇ ਮੇਅਰ ਬਲਜੀਤ ਸਿੰਘ ਚੰਨੀ (Moga Mayor Baljit Singh Channi) ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਚੁਣੇ ਗਏ ਪਹਿਲੇ ਮੇਅਰ ਸਨ। ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰਨਾ ਪਿਆ, ਜਿਸ ਕਾਰਨ ਲੰਬੇ ਸਮੇਂ ਤੱਕ ਰਾਜਨੀਤਿਕ ਦਬਾਅ ਰਿਹਾ।ਸੂਤਰ ਦੱਸਦੇ ਹਨ ਕਿ ਦਬਾਅ ਪਾਰਟੀ ਦੇ ਅੰਦਰੋਂ ਵੀ ਆਇਆ। ਹਾਲਾਂਕਿ, ਮੇਅਰ ਚੰਨੀ ਵੱਲੋਂ ਅਸਤੀਫ਼ੇ ਦੇ ਕਾਰਨਾਂ ਬਾਰੇ ਹਾਲੇੇ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।