ਪੀ.ਆਰ.ਟੀ.ਸੀ., ਪੰਜਾਬ ਰੋਡਵੇਜ਼ ਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਨੇ ਸੂਬੇ ਭਰ ’ਚ ਕੀਤਾ ਚੱਕਾ ਜਾਮ

ਚੰਡੀਗੜ੍ਹ : ਪੰਜਾਬ ਵਿੱਚ ਅੱਜ ਯਾਨੀ ਸ਼ੁੱਕਰਵਾਰ ਨੂੰ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ, ਜਿਸ ਕਾਰਨ ਯਾਤਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੀ.ਆਰ.ਟੀ.ਸੀ., ਪੰਜਾਬ ਰੋਡਵੇਜ਼ ਅਤੇ ਪਨਬੱਸ (Punbus) ਦੇ ਕੱਚੇ ਮੁਲਾਜ਼ਮਾਂ ਨੇ ਸੂਬੇ ਭਰ ਵਿੱਚ ਬੱਸ ਅੱਡਿਆਂ (Bus Stands) ਦੀ ਤਾਲਾਬੰਦੀ ਕਰ ਦਿੱਤੀ ਹੈ ਅਤੇ ਸੜਕਾਂ ‘ਤੇ ਉੱਤਰ ਆਏ ਹਨ। ਇਹ ਗੁੱਸੇ ਭਰਿਆ ਪ੍ਰਦਰਸ਼ਨ ਇਸ ਲਈ ਸ਼ੁਰੂ ਹੋਇਆ ਕਿਉਂਕਿ ਪੁਲਿਸ ਨੇ ਬੀਤੀ ਦੇਰ ਰਾਤ ਯੂਨੀਅਨ ਦੇ ਕਈ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਸੀ।ਦੱਸ ਦਈਏ ਕਿ ਕਰਮਚਾਰੀ “ਕਿਲੋਮੀਟਰ ਸਕੀਮ” ਦੇ ਤਹਿਤ ਨਵੀਆਂ ਬੱਸਾਂ ਦੇ ਟੈਂਡਰ ਦਾ ਵਿਰੋਧ ਕਰ ਰਹੇ ਸਨ, ਪਰ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਤੋਂ ਬਾਅਦ ਮੁੱਦਾ ਹੋਰ ਵਧ ਗਿਆ।ਪੁਲਿਸ ਕਾਰਵਾਈ ਤੋਂ ਬਾਅਦ ਗੁੱਸਾ ਭੜਕ ਉੱਠਿਆਦਰਅਸਲ, ਯੂਨੀਅਨ (Union) ਨੇ ਅੱਜ ਦੁਪਹਿਰ 12 ਵਜੇ ਤੋਂ ਬਾਅਦ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਸੀ। ਉਨ੍ਹਾਂ ਦਾ ਵਿਰੋਧ ਪੰਜਾਬ ਰੋਡਵੇਜ਼ ਵਿਭਾਗ ਵਿੱਚ ਕਿਲੋਮੀਟਰ ਸਕੀਮ ਦੇ ਤਹਿਤ ਬੱਸਾਂ ਸ਼ਾਮਲ ਕਰਨ ਲਈ ਖੁੱਲ੍ਹਣ ਵਾਲੇ ਟੈਂਡਰ (Tender) ਦੇ ਖਿਲਾਫ ਸੀ। ਕਰਮਚਾਰੀਆਂ ਦਾ ਇਲਜ਼ਾਮ ਹੈ ਕਿ ਸਰਕਾਰ ਇਸ ਸਕੀਮ ਰਾਹੀਂ ਵਿਭਾਗ ਨੂੰ ਨਿੱਜੀਕਰਨ (Privatization) ਵੱਲ ਧੱਕ ਰਹੀ ਹੈ। ਪਰ, ਅੱਜ ਸਵੇਰੇ ਹੋਣ ਵਾਲੀ ਗੇਟ ਰੈਲੀ ਤੋਂ ਪਹਿਲਾਂ ਹੀ ਪੁਲਿਸ ਨੇ ਰਾਤ ਨੂੰ ਕਾਰਵਾਈ ਕਰਦਿਆਂ ਕਈ ਯੂਨੀਅਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ।ਸਮਾਣਾ ਵਿੱਚ ਵੀ ਬੰਦ ਬੱਸ ਸਟੈਂਡਹੜਤਾਲ ਦਾ ਪ੍ਰਭਾਵ ਪੂਰੇ ਪੰਜਾਬ ਵਿੱਚ ਦਿਖਾਈ ਦੇ ਰਿਹਾ ਹੈ। ਸਮਾਣਾ ਵਿੱਚ ਵੀ ਪੀ.ਆਰ.ਟੀ.ਸੀ. ਅਤੇ ਪਨਬੱਸ ਦੇ ਕਰਮਚਾਰੀਆਂ ਨੇ ਬੱਸ ਅੱਡਾ ਬੰਦ ਕਰਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਸਾਫ਼ ਆਖ ਦਿੱਤਾ ਹੈ ਕਿ ਜਦੋਂ ਤੱਕ ਉਨ੍ਹਾਂ ਦੇ ਸਾਥੀਆਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ, ਉਹ ਪਿੱਛੇ ਨਹੀਂ ਹਟਣਗੇ, ਭਾਵੇਂ ਸਾਰੇ ਪੰਜਾਬ ਨੂੰ ਬੰਦ ਕਰਨਾ ਪਵੇ। ਇਸ ਹੜਤਾਲ ਕਾਰਨ ਸਵੇਰ ਤੋਂ ਹੀ ਬੱਸ ਸੇਵਾਵਾਂ ਪ੍ਰਭਾਵਿਤ ਹਨ ਅਤੇ ਆਮ ਲੋਕਾਂ ਨੂੰ ਸਫ਼ਰ ਕਰਨ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।