‘ਆਪ’ ਦੇ ਪਹਿਲੇ ਮੇਅਰ ਬਲਜੀਤ ਸਿੰਘ ਮੁਅੱਤਲ , ਜਾਣੋ ਕੀ ਹੈ ਮਾਮਲਾ ?
ਮੋਗਾ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਪਹਿਲੇ ਮੇਅਰ ਬਲਜੀਤ ਸਿੰਘ ਦੇ ਅੱਜ ਸਵੇਰੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਖ਼ਬਰ ਆਉਣ ਦੇ ਤੁਰੰਤ ਬਾਅਦ ਪਾਰਟੀ ਹਾਈਕਮਾਨ ਨੇ ਵੱਡਾ ਐਕਸ਼ਨ ਲੈਦਿਆਂ ਮੇਅਰ ਨੂੰ ਆਮ ਆਦਮੀ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ। ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚਰਨ ਸਿੰਘ ਨੇ ਇੱਕ ਪੱਤਰ ਜਾਰੀ ਕਰਕੇ ਉਨ੍ਹਾਂ ਨੂੰ ਤੁਰੰਤ ਮੁਅੱਤਲ ਕਰਨ ਦਾ ਹੁਕਮ ਦਿੱਤਾ ਹੈ।ਸੂਤਰਾਂ ਦਾ ਕਹਿਣਾ ਹੈ ਕਿ ਮੋਗਾ ਵਿੱਚ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਉਨ੍ਹਾਂ ਦਾ ਨਾਮ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਨੇ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਦੇ ਅਸਤੀਫ਼ੇ ਦੀ ਹਾਲੇੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।
SikhDiary