ਪੰਜਾਬ ’ਚ 2 ਦਿਨ ਸ਼ੀਤ ਲਹਿਰ ਦੀ ਸੰਭਾਵਨਾ, ਮੌਸਮ ਵਿਭਾਗ ਨੇ ਯੈਲੋ ਅਲਰਟ ਕੀਤਾ ਜਾਰੀ
ਜਲੰਧਰ : ਤਾਪਮਾਨ ‘ਚ ਗਿਰਾਵਟ ਦੇ ਵਿਚਕਾਰ ਮੌਸਮ ਵਿਭਾਗ ਵੱਲੋਂ ਅੱਜ ਤੇ ਸੋਮਵਾਰ ਦੇ ਲਈ ਸ਼ੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਖੁਸ਼ਕ ਮੌਸਮ ਦੇ ਵਿਚਕਾਰ ਵੱਧ ਰਹੀ ਠੰਢ ਸਿਹਤ ‘ਤੇ ਮਾੜਾ ਅਸਰ ਪਾ ਰਹੀ ਹੈ ਜਿਸ ਨਾਲ ਲੋਕਾਂ ਨੂੰ ਸਰੀਰਕ ਪ੍ਰੇਸ਼ਾਨੀਆਂ ਝੱਲਣੀਆਂ ਪੈ ਰਹੀਆਂ ਹਨ।ਉਥੇ, ਪੰਜਾਬ ਦਾ ਘੱਟੋ-ਘੱਟ ਤਾਪਮਾਨ 3 ਡਿਗਰੀ ਤੋਂ ਹੇਠਾਂ ਪਹੁੰਚ ਗਿਆ ਹੈ, ਜੋ ਠੰਡ ਦੇ ਵੱਧ ਰਹੇ ਪ੍ਰਭਾਵ ਨੂੰ ਦਰਸਾਉਂਦਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਜਲੰਧਰ ਸਮੇਤ ਕਈ ਗੁਆਂਢੀ ਜ਼ਿਲਿਆਂ ਵਿੱਚ 30 ਨਵੰਬਰ ਅਤੇ 1 ਦਸੰਬਰ ਨੂੰ ਠੰਡ ਦੀ ਲਹਿਰ ਦਾ ਯੈਲੋ ਅਲਰਟ ਰਹੇਗਾ। ਇਸੇ ਕ੍ਰਮ ਵਿੱਚ ਸਰਦੀ ਹਵਾਵਾਂ ਦੀ ਗਤੀ ਵਿੱਚ ਵਾਧਾ ਦੇਖਣ ਨੂੰ ਮਿਲੇਗਾ। ਮਾਹਿਰਾਂ ਦਾ ਕਹਿਣਾ ਹੈ ਕਿ ਪਹਾੜਾਂ ਦੇ ਉੱਪਰਲੇ ਇਲਾਕਿਆਂ ਵਿੱਚ ਹੋਣ ਵਾਲੀ ਬਰਫਬਾਰੀ ਦੇ ਕਾਰਨ ਪੰਜਾਬ ਦੇ ਤਾਪਮਾਨ ਵਿੱਚ ਗਿਰਾਵਟ ਦਰਜ ਹੋਈ ਹੈ। ਮੌਸਮ ਵਿਭਾਗ ਦੇ ਅਪਡੇਟ ਅੰਕੜਿਆਂ ਅਨੁਸਾਰ ਫਰੀਦਕੋਟ ਵਿੱਚ ਘੱਟੋ-ਘੱਟ ਤਾਪਮਾਨ 2.9 ਡਿਗਰੀ ਦਰਜ ਕੀਤਾ ਗਿਆ ਜੋ ਕਿ ਸਧਾਰਨ ਤੋਂ 1.6 ਡਿਗਰੀ ਦੀ ਗਿਰਾਵਟ ਦਰਸਾਉਂਦਾ ਹੈ।ਇਸੇ ਤਰ੍ਹਾਂ ਅੰਮ੍ਰਿਤਸਰ ਦਾ ਘੱਟੋ-ਘੱਟ 6.4 ਜਦਕਿ ਵੱਧ ਤੋਂ ਵੱਧ 22.5, ਲੁਧਿਆਣਾ ਵਿੱਚ ਘੱਟੋ-ਘੱਟ 8 ਅਤੇ ਵੱਧ ਤੋਂ ਵੱਧ 24.4, ਪਟਿਆਲਾ ਵਿੱਚ ਘੱਟੋ-ਘੱਟ 9.5 ਜਦਕਿ ਵੱਧ ਤੋਂ ਵੱਧ 25.3, ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 27.1 ਡਿਗਰੀ ਜਦਕਿ ਘੱਟੋ-ਘੱਟ 6.4, ਜਲੰਧਰ ਵਿੱਚ ਵੱਧ ਤੋਂ ਵੱਧ 22 ਅਤੇ ਘੱਟੋ-ਘੱਟ 6 ਡਿਗਰੀ ਤਾਪਮਾਨ ਰਿਕਾਰਡ ਹੋਇਆ।
SikhDiary