ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਸਮਾਰੋਹ ’ਚ ਸ਼ਾਮਲ ਹੋਣ ਵਾਲੇ ਸ਼ਰਧਾਲੂਆਂ ਲਈ ਲਿਆ ਅਹਿਮ ਫ਼ੈਸਲਾ

ਸ੍ਰੀ ਆਨੰਦਪੁਰ ਸਾਹਿਬ : ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਸਮਾਰੋਹ ਵਿੱਚ ਸ਼ਾਮਲ ਹੋਣ ਵਾਲੇ ਸ਼ਰਧਾਲੂਆਂ ਲਈ ਇੱਕ ਵੱਡਾ ਅਤੇ ਭਰੋਸਾ ਦੇਣ ਵਾਲਾ ਫ਼ੈਸਲਾ ਲਿਆ ਹੈ। ਸਰਕਾਰ ਨੇ ਸੰਗਤ ਦੀ ਭਾਰੀ ਆਮਦ ਨੂੰ ਦੇਖਦੇ ਹੋਏ ਸਾਰੇ ਵਿਸ਼ੇਸ਼ ਪ੍ਰਬੰਧਾਂ ਅਤੇ ਸਹੂਲਤਾਂ ਨੂੰ 20 ਦਿਨ ਹੋਰ ਵਧਾਉਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਦਫ਼ਤਰ (CMO Office) ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਹੁਣ ਇਹ ਸੁਵਿਧਾਵਾਂ 20 ਦਸੰਬਰ ਤੱਕ ਜਾਰੀ ਰਹਿਣਗੀਆਂ, ਤਾਂ ਜੋ ਦੂਰ-ਦੁਰਾਡੇ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ।ਸੁਚਾਰੂ ਦਰਸ਼ਨਾਂ ਲਈ ਲਿਆ ਗਿਆ ਫ਼ੈਸਲਾਅਧਿਕਾਰੀਆਂ ਨੇ ਦੱਸਿਆ ਕਿ ਇਸ ਵਿਸਥਾਰ ਦਾ ਮੁੱਖ ਉਦੇਸ਼ ਵੱਡੀ ਗਿਣਤੀ ਵਿੱਚ ਆ ਰਹੀ ਸੰਗਤ ਲਈ ਸੁਚਾਰੂ ਆਵਾਜਾਈ (Smooth Movement) ਅਤੇ ਸਹੂਲਤ ਯਕੀਨੀ ਬਣਾਉਣਾ ਹੈ। ਗੁਰੂ ਦੀ ਨਗਰੀ ਸ੍ਰੀ ਆਨੰਦਪੁਰ ਸਾਹਿਬ ਵਿੱਚ ਅਜੇ ਵੀ ਦੇਸ਼-ਵਿਦੇਸ਼ ਤੋਂ ਸ਼ਰਧਾਲੂਆਂ ਦਾ ਤਾਂਤਾ ਲੱਗਿਆ ਹੋਇਆ ਹੈ, ਜਿਸ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਇਹ ਕਦਮ ਚੁੱਕਿਆ ਹੈ।20 ਦਸੰਬਰ ਤੱਕ ਜਾਰੀ ਰਹਿਣਗੇ ਇਹ ਸਮਾਗਮਵਿਸਤ੍ਰਿਤ ਸ਼ਡਿਊਲ (Extended Schedule) ਦੇ ਤਹਿਤ, ਸਮਾਗਮ ਦੇ ਮੁੱਖ ਆਕਰਸ਼ਣ ਜਿਵੇਂ ਕਿ ਲਾਈਟ ਐਂਡ ਸਾਊਂਡ ਸ਼ੋਅ (Light and Sound Show), ਡਰੋਨ ਸ਼ੋਅ (Drone Show) ਅਤੇ ਹੋਰ ਜ਼ਰੂਰੀ ਪ੍ਰਬੰਧ ਹੁਣ 20 ਦਸੰਬਰ ਤੱਕ ਉਸੇ ਤਰ੍ਹਾਂ ਜਾਰੀ ਰਹਿਣਗੇ। ਇਸ ਦਾ ਮਤਲਬ ਹੈ ਕਿ ਜਿਹੜੇ ਸ਼ਰਧਾਲੂ ਹੁਣ ਤੱਕ ਇਨ੍ਹਾਂ ਪ੍ਰੋਗਰਾਮਾਂ ਦਾ ਹਿੱਸਾ ਨਹੀਂ ਬਣ ਸਕੇ ਸਨ, ਉਨ੍ਹਾਂ ਕੋਲ ਅਜੇ ਵੀ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਸਿਜਦਾ ਕਰਨ ਅਤੇ ਇਨ੍ਹਾਂ ਇਤਿਹਾਸਕ ਪਲਾਂ ਦੇ ਗਵਾਹ ਬਣਨ ਦਾ ਮੌਕਾ ਹੈ।