ਪੰਜਾਬ ਦੇ ਨਵਾਂਸ਼ਹਿਰ ਜ਼ਿਲ੍ਹੇਂ ’ਚ ਅੱਜ ਰਹੇਗੀ ਬਿਜਲੀ ਬੰਦ

ਨਵਾਂਸ਼ਹਿਰ : ਪੰਜਾਬ ਦੇ ਨਵਾਂਸ਼ਹਿਰ ਖੇਤਰ ਵਿੱਚ ਬਿਜਲੀ ਬੰਦ ਹੋਣ ਦੀ ਸੂਚਨਾ ਮਿਲੀ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਹਾਇਕ ਇੰਜੀਨੀਅਰ ਸ਼ਹਿਰੀ ਸਬ-ਡਵੀਜ਼ਨ ਨਵਾਂਸ਼ਹਿਰ ਨੇ ਪ੍ਰੈੱਸ ਨੂੰ ਦੱਸਿਆ ਕਿ 66 ਕੇ.ਵੀ. ਸਬਸਟੇਸ਼ਨ ਨਵਾਂਸ਼ਹਿਰ ਤੋਂ ਚੱਲਣ ਵਾਲੇ 11 ਕੇ.ਵੀ. ਫੋਕਲ ਪੁਆਇੰਟ ਫੀਡਰ ’ਤੇ ਜ਼ਰੂਰੀ ਮੁਰੰਮਤ ਕਾਰਨ ਅੱਜ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ। ਇਸ ਕਰਕੇ ਬੰਗਾ ਰੋਡ, ਗੁਰੂ ਤੇਗ ਬਹਾਦਰ ਨਗਰ, ਗੁਜਰਪੁਰ ਕਾਲੋਨੀ, ਮਿਲ ਕਾਲੋਨੀ, ਫੋਕਲ ਪੁਆਇੰਟ ਅਤੇ ਆਲੇ-ਦੁਆਲੇ ਦੇ ਦੂਜੇ ਇਲਾਕੇ ਪ੍ਰਭਾਵਿਤ ਰਹਿਣਗੇ।