ਫੋਕਲ ਪੁਆਇੰਟ ਇੰਡਸਟਰੀਅਲ ਐਸੋਸੀਏਸ਼ਨ ਨੇ ਮੇਅਰ ਸ਼੍ਰੀ ਕੁੰਦਨ ਗੋਗੀਆ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਪਟਿਆਲਾ :  ਫੋਕਲ ਪੁਆਇੰਟ ਇੰਡਸਟਰੀਅਲ ਇਲਾਕੇ ਦੇ ਉਦਯੋਗਪਤੀਆਂ ਵੱਲੋਂ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਅੱਗੇ ਵਧਾਉਂਦੇ ਹੋਏ ਅੱਜ ਫੋਕਲ ਪੁਆਇੰਟ ਇੰਡਸਟਰੀਅਲ ਐਸੋਸੀਏਸ਼ਨ ਨੇ ਪਟਿਆਲਾ ਦੇ ਮੇਅਰ ਸ਼੍ਰੀ ਕੁੰਦਨ ਗੋਗੀਆ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਫਾਇਰ ਸਟੇਸ਼ਨ ਦਾ ਕੰਮ ਜਲਦ ਸ਼ੁਰੂ ਕਰਨ ਲਈ ਮੰਗ ਪੱਤਰ ਸੌਂਪਿਆ।ਮੇਅਰ ਕੁੰਦਨ ਗੋਗੀਆ ਨੇ ਐਸੋਸੀਏਸ਼ਨ ਵੱਲੋਂ ਦਿੱਤੇ ਮੰਗ ਪੱਤਰ ਨੂੰ ਦੇਖਣ ਉਪਰੰਤ ਵਿਸ਼ਵਾਸ ਦਵਾਇਆ ਕਿ ਫੋਕਲ ਪੁਆਇੰਟ ਦੀਆਂ ਸੜਕਾਂ ਅਤੇ ਨਵੇਂ ਫਾਇਰ ਸਟੇਸ਼ਨ ਦਾ ਕੰਮ ਬਹੁਤ ਜਲਦ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਉਦਯੋਗਾਂ ਦੇ ਵਿਕਾਸ ਅਤੇ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਫੰਡ ਜਾਰੀ ਹੋ ਚੁੱਕੇ ਹਨ ਅਤੇ ਕੰਮ ਦੀ ਪ੍ਰਕਿਰਿਆ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ।ਐਸੋਸੀਏਸ਼ਨ ਅਨੁਸਾਰ, ਫੋਕਲ ਪੁਆਇੰਟ ਇਲਾਕਾ ਉਦਯੋਗਾਂ ਦਾ ਮੁੱਖ ਕੇਂਦਰ ਹੈ, ਜਿੱਥੇ ਹਰ ਰੋਜ਼ ਲੱਖਾਂ ਰੁਪਏ ਦਾ ਉਤਪਾਦਨ ਹੁੰਦਾ ਹੈ ਅਤੇ ਸੁਰੱਖਿਆ ਦੇ ਮੱਦੇਨਜ਼ਰ ਇੱਕ ਅਧੁਨਿਕ ਫਾਇਰ ਸਟੇਸ਼ਨ ਦੀ ਬਹੁਤ ਲੋੜ ਹੈ।ਐਸੋਸੀਏਸ਼ਨ ਦੇ ਮੈਂਬਰਾਂ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਦੌਰਾਨ ਇਲਾਕੇ ਵਿੱਚ ਅੱਗ ਲੱਗਣ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨਾਲ ਕਾਫ਼ੀ ਆਰਥਿਕ ਨੁਕਸਾਨ ਹੋਇਆ। ਇਸ ਮੌਕੇ ਐਸੋਸੀਏਸ਼ਨ ਨੇ ਸੜਕਾਂ ਦੀ ਮਰੰਮਤ ਅਤੇ ਵਿਕਾਸ ਕਾਰਜ ਤੇਜ਼ੀ ਨਾਲ ਕਰਨ ਦੀ ਵੀ ਮੰਗ ਕੀਤੀ, ਕਿਉਂਕਿ ਟੁੱਟੀਆਂ ਹੋਈਆਂ ਸੜਕਾਂ ਕਾਰਨ ਉਦਯੋਗਪਤੀਆਂ ਅਤੇ ਮਜ਼ਦੂਰਾਂ ਨੂੰ ਦਿਨ-ਰਾਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਐਸੋਸੀਏਸ਼ਨ ਨੇ ਮੇਅਰ ਵੱਲੋਂ ਮਿਲੇ ਭਰੋਸੇ ਦਾ ਸਵਾਗਤ ਕੀਤਾ ਅਤੇ ਉਮੀਦ ਜਤਾਈ ਕਿ ਜਲਦੀ ਹੀ ਉਦਯੋਗਪਤੀਆਂ ਨੂੰ ਰਾਹਤ ਮਿਲੇਗੀ।