ਕਿਸਾਨ 5 ਦਸੰਬਰ ਨੂੰ ਭੰਗਾਲਾ ਰੇਲਵੇ ਸਟੇਸ਼ਨ ‘ਤੇ ਰੋਕਣਗੇ ਰੇਲਾਂ
ਮੁਕੇਰੀਆ: ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਅਤੇ ਇਸ ਨਾਲ ਜੁੜੀਆਂ ਜਥੇਬੰਦੀਆਂ 5 ਦਸੰਬਰ ਨੂੰ ਦੁਪਹਿਰ 1 ਵਜੇ ਤੋਂ 3 ਵਜੇ ਤੱਕ ਭੰਗਾਲਾ ਰੇਲਵੇ ਸਟੇਸ਼ਨ ‘ਤੇ ਰੇਲਾਂ ਰੋਕਣਗੀਆਂ। ਜਥੇਬੰਦੀ ਦੀ ਮੀਟਿੰਗ ਤੋਂ ਬਾਅਦ ਬੋਲਦਿਆਂ ਸੂਬਾ ਪ੍ਰਧਾਨ ਬਲਕਾਰ ਸਿੰਘ ਮੱਲੀ, ਸੂਬਾ ਜਨਰਲ ਸਕੱਤਰ ਉਂਕਾਰ ਸਿੰਘ ਪੁਰਾਣਾ ਭੰਗਾਲਾ, ਜ਼ੋਨ ਪ੍ਰਧਾਨ ਨਿਰਮਲ ਸਿੰਘ ਬਰਨਾਲਾ ਅਤੇ ਸੀਨੀਅਰ ਆਗੂ ਰਸ਼ਪਾਲ ਸਿੰਘ ਬਾਲਾ ਨੇ ਕਿਹਾ ਕਿ ਕੇਂਦਰ ਸਰਕਾਰ ਪੁਰਾਣੇ ਬਿਜਲੀ ਐਕਟ ਵਿੱਚ ਸੋਧ ਕਰਕੇ ਨਵਾਂ ਬਿਜਲੀ ਐਕਟ 2025 ਲਾਗੂ ਕਰਨਾ ਚਾਹੁੰਦੀ ਹੈ।ਹਾਲਾਂਕਿ, ਉਹ ਕੇਂਦਰ ਸਰਕਾਰ ਦੀਆਂ ਇਨ੍ਹਾਂ ਲੋਕ ਵਿਰੋਧੀ ਨੀਤੀਆਂ ਨੂੰ ਕਦੇ ਵੀ ਲਾਗੂ ਨਹੀਂ ਹੋਣ ਦੇਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ਆਪਣੀਆਂ ਮੰਗਾਂ ਪੂਰੀਆਂ ਹੋਣ ਤੱਕ ਆਪਣਾ ਸੰਘਰਸ਼ ਜਾਰੀ ਰੱਖਣਗੇ। ਇਸ ਮੌਕੇ ਦਿਲਬਾਗ ਸਿੰਘ, ਸਮਿੰਦਰ ਸਿੰਘ, ਚੰਨੀਨੰਦ ਸਿੰਘ, ਤਰਸੇਮ ਸਿੰਘ, ਜਥੇਦਾਰ ਹਰਦੀਪ ਸਿੰਘ, ਰਾਜਿੰਦਰ ਸਿੰਘ, ਬਲਵਿੰਦਰ ਸਿੰਘ, ਬਾਪੂ ਕਸ਼ਮੀਰ ਸਿੰਘ ਅਤੇ ਹੋਰ ਹਾਜ਼ਰ ਸਨ।
SikhDiary