ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ਸੀਤ ਲਹਿਰ ਦੀ ਚੇਤਾਵਨੀ ਕੀਤੀ ਜਾਰੀ
ਚੰਡੀਗੜ੍ਹ: ਪੰਜਾਬ ਦੇ ਮੌਸਮ ਨੂੰ ਲੈ ਕੇ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ਸੀਤ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਨੇ ਪੂਰੇ ਸੂਬੇ ਲਈ ‘ਯੈਲੋ ਅਲਰਟ’ ਜਾਰੀ ਕੀਤਾ ਹੈ।2 ਤੋਂ 5 ਦਸੰਬਰ ਤੱਕ ਚੱਲਣ ਵਾਲੀ ਇਹ ਸੀਤ ਲਹਿਰ ਲੋਕਾਂ ਨੂੰ ਕੰਬਾ ਦੇਵੇਗੀ। ਇਸ ਸਮੇਂ ਦੌਰਾਨ ਸੰਘਣੀ ਧੁੰਦ ਦੀ ਵੀ ਉਮੀਦ ਹੈ ਅਤੇ ਤਾਪਮਾਨ ਵਿੱਚ 2 ਤੋਂ 4 ਡਿਗਰੀ ਤੱਕ ਗਿਰਾਵਟ ਆ ਸਕਦੀ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ। ਇਹ ਚੇਤਾਵਨੀ ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਬਠਿੰਡਾ, ਮੋਗਾ, ਜਲੰਧਰ, ਬਰਨਾਲਾ, ਸੰਗਰੂਰ ਅਤੇ ਪਟਿਆਲਾ ਜ਼ਿ ਲ੍ਹਿਆਂ ਲਈ ਜਾਰੀ ਕੀਤੀ ਗਈ ਹੈ।ਇਸ ਤੋਂ ਇਲਾਵਾ, ਪਠਾਨਕੋਟ ਅਤੇ ਬਠਿੰਡਾ ਇਸ ਸਮੇਂ ਸਭ ਤੋਂ ਠੰਡੇ ਜ਼ਿਲ੍ਹੇ ਹਨ, ਜਿੱਥੇ ਤਾਪਮਾਨ ਵਿੱਚ ਕਾਫ਼ੀ ਗਿਰਾਵਟ ਆਈ ਹੈ। ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣਾ ਧਿਆਨ ਰੱਖਣ ਅਤੇ ਬਾਹਰ ਨਿਕਲਦੇ ਸਮੇਂ ਗਰਮ ਕੱਪੜੇ ਪਾਉਣ। ਇਸ ਮੌਸਮ ਦੌਰਾਨ ਬੱਚਿਆਂ, ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਖਾਸ ਸਾਵਧਾਨੀ ਵਰਤਣ ਦੀ ਲੋੜ ਹੈ।
SikhDiary