ਨਕੋਦਰ ਰੋਡ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਇੱਕ ਗੰਭੀਰ ਜ਼ਖਮੀ

ਜਲੰਧਰ: ਨਕੋਦਰ ਰੋਡ ਦੇ ਲਾਂਬੜਾ ਤੋਂ ਇੱਕ ਭਿਆਨਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਰਿਪੋਰਟਾਂ ਅਨੁਸਾਰ, ਇਸ ਹਾਦਸੇ ਵਿੱਚ ਇੱਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ ਹੈ ਅਤੇ ਉਸਨੂੰ ਹਸਪਤਾਲ ਲਿਜਾਇਆ ਗਿਆ ਹੈ। ਪੀੜਤ ਦੀ ਹਾਲੇ ਤੱਕ ਪਛਾਣ ਨਹੀਂ ਹੋ ਸਕੀ ਹੈ। ਹਾਦਸਾ ਕਿਵੇਂ ਹੋਇਆ ਇਸਦਾ ਪਤਾ ਲਗਾਉਣ ਲਈ ਪੁਲਿਸ ਜਾਂਚ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸਾ ਬਹੁਤ ਭਿਆਨਕ ਸੀ।