ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ
ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਵਿੱਚ ਅੱਜ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਪਹੁੰਚੇ। ਜਿੱਥੇ ਉਹ ਸ੍ਰੀ ਹਰਿਮੰਦਰ ਸਾਹਿਬ ਪਹੁੰਚ ਕੇ ਨਤਮਸਤਕ ਹੋਏ। ਇਸ ਮੌਕੇ ‘ਤੇ ਉਨ੍ਹਾਂ ਦੇ ਨਾਲ ਸੁਰੱਖਿਆ ਅਧਿਕਾਰੀ ਵੀ ਮੌਜੂਦ ਸਨ। ਉੱਥੇ ਹੀ ਡੇਰਾ ਬਾਬਾ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਗੋਲਡਨ ਟੈਂਪਲ ਦੀ ਪਰਿਕਰਮਾ ਕੀਤੀ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿੱਚ ਸ਼ਰਧਾ ਨਾਲ ਨਮਨ ਕਰਦੇ ਹੋਏ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਆਉਣ ਦੌਰਾਨ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਅਤੇ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਉਨ੍ਹਾਂ ਦੇ ਨਾਲ ਮੌਜੂਦ ਰਹੀ, ਤਾਂ ਜੋ ਸੰਪਰਦਾ ਦੀ ਸੁਰੱਖਿਆ ਅਤੇ ਯਾਤਰਾ ਸੁਚਾਰੂ ਢੰਗ ਨਾਲ ਪੂਰੀ ਹੋ ਸਕੇ। ਸਵੇਰੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚ ਕੇ ਉਹ ਸਿੱਧੇ ਦਰਸ਼ਨ-ਦੀਦਾਰ ਲਈ ਗਏ ਅਤੇ ਗੁਰਬਾਣੀ ਕੀਰਤਨ ਸੁਣਨ ਤੋਂ ਬਾਅਦ ਨਤਮਸਤਕ ਹੋਏ।ਉਨ੍ਹਾਂ ਦੀ ਮੌਜੂਦਗੀ ਦੇਖ ਕੇ ਸੰਗਤਾਂ ਵਿੱਚ ਵੀ ਉਤਸਾਹ ਦੇਖਿਆ ਗਿਆ। ਪਰ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਮੀਡੀਆ ਨਾਲ ਕਿਸੇ ਵੀ ਤਰ੍ਹਾਂ ਦੀ ਗੱਲਬਾਤ ਤੋਂ ਪਰਹੇਜ਼ ਕੀਤਾ। ਦਰਸ਼ਨ ਤੋਂ ਬਾਅਦ ਉਹ ਆਪਣੇ ਕਾਫ਼ਿਲੇ ਨਾਲ ਵਾਪਸ ਰਵਾਨਾ ਹੋ ਗਏ। ਇਸ ਯਾਤਰਾ ਨੂੰ ਪੂਰੀ ਤਰ੍ਹਾਂ ਧਾਰਮਿਕ ਮੰਨਿਆ ਜਾ ਰਿਹਾ ਹੈ। ਉਨ੍ਹਾਂ ਨੇ ਕਿਸੇ ਵੀ ਤਰ੍ਹਾਂ ਦੇ ਬਿਆਨ ਜਾਂ ਟਿੱਪਣੀ ਤੋਂ ਪਰਹੇਜ਼ ਕੀਤਾ।
SikhDiary