ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਚਾਰ IPS/PPS ਅਧਿਕਾਰੀਆਂ ਦੇ ਕੀਤੇ ਤਬਾਦਲੇ
ਪੰਜਾਬ : ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਚਾਰ ਆਈ.ਪੀ.ਐਸ./ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਅੱਜ ਚਾਰ ਆਈ.ਪੀ.ਐਸ./ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਵੇਂ ਤਾਇਨਾਤੀ ਆਦੇਸ਼ ਜਾਰੀ ਕੀਤੇ ਹਨ।ਹੁਕਮਾਂ ਅਨੁਸਾਰ, ਕੌਸਤੁਭ ਸ਼ਰਮਾ ਨੂੰ ਆਈ.ਜੀ.ਪੀ., ਏ.ਐਨ.ਟੀ.ਐਫ., ਪੰਜਾਬ, ਐਸ.ਏ.ਐਸ. ਨਗਰ ਤਾਇਨਾਤ ਕੀਤਾ ਗਿਆ ਹੈ, ਜਦੋਂ ਕਿ ਆਸ਼ੀਸ਼ ਚੌਧਰੀ ਨੂੰ ਆਈ.ਜੀ.ਪੀ., ਕਾਊਂਟਰ ਇੰਟੈਲੀਜੈਂਸ, ਪੰਜਾਬ, ਐਸ.ਏ.ਐਸ. ਨਗਰ ਦਾ ਨਵਾਂ ਚਾਰਜ ਦਿੱਤਾ ਗਿਆ ਹੈ। ਵਰਿੰਦਰ ਸਿੰਘ ਬਰਾੜ ਅਤੇ ਜਗਤ ਪ੍ਰੀਤ ਸਿੰਘ ਦਾ ਵੀ ਤਬਾਦਲਾ ਕੀਤਾ ਗਿਆ ਹੈ। ਗ੍ਰਹਿ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਹੁਕਮ ਦਿੱਤਾ ਗਿਆ ਹੈ ਕਿ ਸਾਰੇ ਅਧਿਕਾਰੀ ਤੁਰੰਤ ਆਪਣੀਆਂ ਨਵੀਆਂ ਪੋਸਟਿੰਗਾਂ ਦਾ ਚਾਰਜ ਸੰਭਾਲ ਲੈਣ।
SikhDiary