ਹਾਈ ਕੋਰਟ ਤੋਂ ਮਜੀਠੀਆ ਨੂੰ ਵੱਡਾ ਝਟਕਾ , ਜ਼ਮਾਨਤ ਪਟੀਸ਼ਨ ਕੀਤੀ ਰੱਦ

ਪੰਜਾਬ: ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਸਬੰਧੀ ਮਹੱਤਵਪੂਰਨ ਖ਼ਬਰ ਸਾਹਮਣੇ ਆਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮਜੀਠੀਆ ਨੂੰ ਵੱਡਾ ਝਟਕਾ ਦਿੰਦੇ ਹੋਏ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ।ਬਿਕਰਮ ਮਜੀਠੀਆ ਇਸ ਸਮੇਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਨਾਭਾ ਜੇਲ੍ਹ ਵਿੱਚ ਬੰਦ ਹਨ। ਜ਼ਿਕਰਯੋਗ ਹੈ ਕਿ ਅਦਾਲਤ ਨੇ 20 ਨਵੰਬਰ ਨੂੰ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ , ਜਿਸਦਾ ਫ਼ੈਸਲਾ ਅੱਜ ਸੁਣਾਇਆ ਗਿਆ ਹੈ ।